ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਇਲਾਕੇ ਦੀ ਉਹ ਮਾਣਮੱਤੀ ਸੰਸਥਾ ਹੈ, ਜਿਸ ਨੇ ਹਰ ਟੀਚੇ ਨੂੰ ਸਰ ਕਰਨ ਦੀ ਕੋਸ਼ਿਸ਼ ਕੀਤੀ ਹੈ | ਬੀਤੇ ਦਿਨੀਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪੰਜਾਬ ਪੱਧਰ ‘ਤੇ ‘ਭਾਰਤ ਕੋ ਜਾਣੋ’ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਪ੍ਰੀਤਿਸ਼ ਸਿੰਗਲਾ (ਛੇਵੀਂ ਜਮਾਤ) ਤੇ ਅਗਮਜੋਤ ਕੌਰ (ਅੱਠਵੀਂ ਜਮਾਤ) ਨੇ ਜੂਨੀਅਰ ਵਰਗ ਵਿੱਚ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਮੁਖੀ ਸੁਰਿੰਦਰ ਸਿੰਘ ਨੇ ਬੱਚਿਆਂ ਤੇ ਬੱਚਿਆਂ ਦੇ ਮਾਪਿਆਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੱਤੀ | ਉਹਨਾਂ ਕਿਹਾ ਕਿ ਇਹਨਾਂ ਬੱਚਿਆਂ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕਰਕੇ ਅਤੇ ਪੰਜਾਬ ਪੱਧਰ ‘ਤੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਇਲਾਕੇ ਦੇ ਨਾਲ ਨਾਲ ਸਕੂਲ ਦਾ ਨਾਂ ਵੀ ਰੋਸ਼ਨ ਕੀਤਾ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜਿੱਤਾਂ ਜਿੱਤ ਕੇ ਖੁਸ਼ੀ ਦਾ ਮਾਹੌਲ ਸਿਰਜਣਾ ਦਸਮੇਸ਼ ਸਕੂਲ ਦੀ ਪੁਰਾਣੀ ਰੀਤ ਹੈ ਜੋ ਕਿ ਕਾਬਿਲ-ਏ-ਤਰੀਫ ਹੈ |

