ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਦਾ ਜਨਮ 1753 ਈਸਵੀ ਨੂੰ ਮਾਤਾ ਜੀਤੋ ਜੀ ਦੇ ਘਰ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਹੋਇਆ। ਜਿੰਨਾਂ ਨੂੰ 13 ਪੋਹ 1761 ਸੰਮਤ ਨੂੰ ਸੂਬਾ ਸਰਹੰਦ ਵਜ਼ੀਰ ਖਾਨ ਦੇ ਹੁਕਮ ਨਾਲ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸਾਹਿਬਜ਼ਾਦਾ ਜ਼ੋਰਾਵਰ ਸਾਹਿਬ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਗੁਰੂਸਰ ਸਮਾਲਸਰ ਵਿਖੇ ਲਿਜਾਇਆ ਗਿਆ। ਜਿੱਥੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਮੂਲ ਮੰਤਰ ਦਾ ਪਾਠ ਜਾਪ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇੱਥੇ ਬੱਚੇ ਬਹੁਤ ਖੁਸ਼ ਸਨ। ਬੱਚਿਆਂ ਨੂੰ ਸੰਗਤ ਤੇ ਪੰਗਤ ਬਾਰੇ ਜਾਣਕਾਰੀ ਮਿਲੀ।

