ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਦੇ ਸੀਨੀਅਰ ਵਿਭਾਗ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ਲੀਨ ਕੌਰ ਨੇ ਜ਼ਿਲ੍ਹਾ ਪੱਧਰ ਤੇ ਜਿੱਤ ਹਾਸਲ ਕਰਕੇ ਤੇ ਫਿਰ ਰਾਜ ਪੱਧਰ ਤੇ ਪਹੁੰਚ ਕੇ ਸਕੂਲ ਦਾ ਮਾਣ ਵਧਾਇਆ ਜੋ ਕਿ ਇੰਦਰਧਨੁੱਸ ਐਡੀਟੋਰੀਅਮ, ਸੈਕਟਰ-5 ਪੰਚਕੂਲਾ, ਹਰਿਆਣਾ ਵਿਖੇ ਹੋਇਆ ਸੀ। ਇਸ ਮੌਕੇ ਸਕੂਲ ਦੇ ਮੁਖੀ ਸ. ਸੁਰਿੰਦਰ ਸਿੰਘ ਜੀ ਨੇ ਤਿਆਰੀ ਕਰਵਾਉਣ ਵਾਲੀ ਅਧਿਆਪਕਾ, ਵਿਦਿਆਰਥਣ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਹੋਰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।