2 ਮੁਲਜਮਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀ ਦੇ 12 ਮੋਟਰਸਾਈਕਲ ਕੀਤੇ ਬਰਾਮਦ
ਫਰੀਦਕੋਟ , 14 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪੁਲਿਸ ਵਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਬਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ ਚੋਰੀ ਦੇ 12 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਤਫਤੀਸ਼ੀ ਅਫਸਰ ਏ.ਐਸ.ਆਈ. ਵੀਰਮ ਸਿੰਘ ਮੁਤਾਬਿਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਅਤੇ ਧਰਮਪ੍ਰੀਤ ਸਿੰਘ ਵਾਸੀਆਨ ਪਿੰਡ ਦੀਪ ਸਿੰਘ ਵਾਲਾ ਚੋਰੀ ਦੇ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਦੇ ਹਨ, ਜੋ ਸਾਦਿਕ ਰੋਡ ਨਜਦੀਕ ਜਹਾਜ ਗਰਾਊਂਡ ਪਾਸ ਚੋਰੀ ਦੇ ਮੋਟਰਸਾਇਕਲ ਪਾਸ ਘੁੰਮ ਰਹੇ ਹਨ। ਜਿਸ ’ਤੇ ਦਰਜ ਕਰਕੇ ਵਿਖੇ ਮਾਮਲਾ ਦਰਜ ਕਰਕੇ ਉਕਤਾਨ ਮੁਲਜਮਾ ਨੂੰ 2 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਦੋਰਾਨੇ ਤਫਤੀਸ਼ ਦੋਸ਼ੀਆਂ ਪਾਸੋ ਚੋਰੀ ਦੇ 10 ਹੋਰ ਮੋਟਰਸਾਇਕਲ ਬਰਾਮਦ ਕੀਤੇ ਗਏ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦਿਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।
