ਫਰੀਦਕੋਟ , 24 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਰਾਜ 17 ਸਾਲ ਤੋਂ ਘੱਟ ਉਮਰ ਸਰਕਲ ਸਟਾਈਲ ਕਬੱਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਫਰੀਦਕੋਟ ਦੀਆਂ ਵਿਦਿਆਰਥਣਾਂ ਨੇ ਪਹਿਲਾਂ ਸਥਾਨ ਹਾਸਲ ਕਰਕੇ ਜਿਲੇ ਦਾ ਨਾਮ ਚਮਕਾਇਆ। ਜੇਤੂ ਟੀਮ ਨੂੰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ। ਜੇਤੂ ਟੀਮ ਦਾ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕਰਨ ਉਪਰੰਤ ਸੰਸਥਾ ਦੇ ਸਟਾਫ ਅਤੇ ਸ਼ਹਿਰ ਵਾਸੀਆਂ ਵੱਲੋਂ ਸਾਰੇ ਬੱਚਿਆਂ ਅਤੇ ਕੋਚ ਸਹਿਬਾਨ ਦਾ ਸਨਮਾਨ ਚਿੰਨ੍ਹ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਪਿ੍ਰੰਸੀਪਲ ਪ੍ਰਭਜੋਤ ਸਿੰਘ ਵਲੋਂ ਜੇਤੂ ਖਿਡਾਰਣਾਂ ਦੀ ਹੌਸਲਾ ਅਫਜਾਈ ਕਰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਮਾਜਸੇਵੀ ਬਲਜੀਤ ਸਿੰਘ ਖੀਵਾ ਨੇ ਵੀ ਖਿਡਾਰਣਾਂ ਨੂੰ ਹੱਲਾਸ਼ੇਰੀ ਦਿੱਤੀ। ਕੁਲਦੀਪ ਸਿੰਘ ਲੈਕਚਰਾਰ ਨੇ ਦੱਸਿਆ ਕਿ ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਟੀਮ ਦੀ ਪ੍ਰਾਪਤੀ ਆਪਣੇ ਆਪ ਵਿੱਚ ਰਿਕਾਰਡ ਹੈ। ਇਸ ਮੌਕੇ ਮਨੋਹਰ ਲਾਲ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਤਜਿੰਦਰ ਸਿੰਘ ਪਿ੍ਰੰਸੀਪਲ ਸਵਿੰਦਰ ਕੌਰ, ਸ਼੍ਰੀਮਤੀ ਪਰਮਜੀਤ ਕੌਰ ਇਕਬਾਲ ਸਿੰਘ, ਚੰਦਨ ਸਿੰਘ, ਨਿਸਾਨ ਸਿੰਘ, ਜਗਮੋਹਨ ਸਿੰਘ ਹੈਡਮਾਸਟਰ, ਸੁਖਵੰਤ ਕੌਰ, ਬਲਵਿੰਦਰ ਸਿੰਘ ਹੈਡਮਾਸਟਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜਰ ਸੀ।