ਕੋਟਕਪੂਰਾ, 26 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ 29 ਦਸੰਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਬਾਬਾ ਨਾਮਦੇਵ ਸਭਾ (ਰਜਿ:) ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ ਸੁਭਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਬਲਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਜੀ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਭੋਗ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸੰਗਤਾਂ ਲਈ ਸ਼ੂਗਰ ਦੀ ਜਾਂਚ ਲਈ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸ਼ਰਨਜੀਤ ਸਿੰਘ ਮੂਕਰ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਗੁਰੂ ਘਰ ਪਹੰੁਚ ਕੇ ਇਸ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਦੀ ਕ੍ਰਿਪਾਲਤਾ ਕਰਨੀ ਜੀ।