ਜੈਤੋ/ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਤਾ-ਪਿਤਾ ਅਤੇ ਅਧਿਆਪਕਾਂ ਦੀ ਮੀਟਿੰਗ ਬੱਚੇ ਦੇ ਪ੍ਰਦਰਸ਼ਨ ਦੀ ਬਿਹਤਰੀ ਲਈ ਇੱਕ ਦੂਜੇ ਨਾਲ ਗੱਲਬਾਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਅਤੇ ਉਪਯੋਗੀ ਤਰੀਕਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ 24 ਦਸੰਬਰ ਨੂੰ ਨਰਸਰੀ ਜਮਾਤ ਤੋਂ ਗਿਆਰਵੀਂ ਦੇ ਬੱਚਿਆਂ ਲਈ ਨੌਮਾਹੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਮਾਪੇ-ਅਧਿਆਪਕ ਮਿਲਣੀ ਵਿੱਚ ਅਧਿਆਪਕ ਅਤੇ ਮਾਤਾ-ਪਿਤਾ ਦੋਵਾਂ ਨੇ ਬੱਚਿਆਂ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਦੀਆਂ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਉਹਨਾਂ ਨੂੰ ਹੱਲ ਕਰਨ ਦੇ ਸੁਝਾਅ ਬਾਰੇ ਵਿਚਾਰ ਸਾਂਝੇ ਕੀਤੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਤਰੱਕੀ ਦੇ ਰਾਹ ਵੱਲ ਲਿਜਾ ਸਕਣ। ਮਾਪਿਆਂ ਅਤੇ ਅਧਿਆਪਕਾਂ ਦਾ ਆਹਮੋ-ਸਾਹਮਣੇ ਸੰਚਾਰ ਉਹਨਾਂ ਦੇ ਬੱਚੇ ਦੀ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਇੱਕ ਆਮ ਮੰਚ ਬਣਾਉਣਾ, ਅਧਿਆਪਕ ਅਤੇ ਮਾਤਾ-ਪਿਤਾ ਵਿਦਿਆਰਥੀ ਦੇ ਸਿੱਖਿਅਕ ਅਨੁਭਵਾਂ ਨੂੰ ਖੁਸ਼ਹਾਲ ਕਰਨ ਅਤੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਵੱਖ-ਵੱਖ ਤਰ੍ਹਾਂ ਦੀ ਵਿਚਾਰ ਚਰਚਾ ਕਰਨ ਲਈ ਇੱਕਤਰ ਹੁੰਦੇ ਹਨ। ਮਾਪੇ ਅਧਿਆਪਕ ਮਿਲਣੀ ਸੁਚਾਰੂ ਰੂਪ ਨਾਲ ਚੱਲੀ। ਅਧਿਆਪਕਾਂ ਨੇ ਮਾਤਾ-ਪਿਤਾ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਕਿ ਉਹ ਆਪਣੇ ਬੱਚਿਆਂ ਨੂੰ ਅਕਾਦਮਿਕ ਅਤੇ ਸਹਿਯੋਗੀ ਗਤਿਵਿਧਿਆਂ ਵਿੱਚ ਉੱਤਮ ਬਣਾਉਣ ਵਿੱਚ ਮਦਦ ਕਰ ਸਕਣ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਮਾਪਿਆਂ ਨੂੰ ਵਿਸ਼ਵਾਸ ਨਾਲ ਕਿਹਾ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਵਧੀਆ ਪ੍ਰਾਪਤੀਆਂ ਕਰਨ ਲਈ ਹਮੇਸ਼ਾ ਵਚਨ ਬੱਧ ਰਹਿਣਗੇ ਪੁਸਤਕ ਮੇਲੇ ਬਾਰੇ ਪ੍ਰਿੰਸੀਪਲ ਨੇ ਕਿਹਾ ਕਿ ਪੁਸਤਕਾਂ ਪੜ੍ਹਨ ਨਾਲ ਉਨ੍ਹਾਂ ਦੇ ਆਮ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਕਹਾਣੀਆਂ ਰਾਹੀਂ ਨੈਤਿਕ ਸਿੱਖਿਆ ਵੀ ਮਿਲਦੀ ਹੈ। ਇਸ ਮੇਲੇ ਨੂੰ ਲਾਉਣ ਦਾ ਉਦੇਸ਼ ਬੱਚਿਆਂ ਦੀ ਪੜ੍ਹਨ ਦੀ ਰੁਚੀ ਨੂੰ ਵਧਾਉਣਾ ਹੈ। ਉਹ ਚਾਹੁੰਦੇ ਹਨ ਕਿ ਸਕੂਲ ਵਿੱਚ ਸਮੇਂ-ਸਮੇਂ ’ਤੇ ਅਜਿਹੇ ਪੁਸਤਕ ਮੇਲੇ ਕਰਵਾਏ ਜਾਣਗੇ। ਅਜਿਹੇ ਸਮਾਗਮ ਵਿਦਿਆਰਥੀਆਂ ਦਾ ਭਵਿੱਖ ਬਣਾਉਣ ਵਿੱਚ ਸਹਾਈ ਹੁੰਦੇ ਹਨ।

