ਬਲਾਕ ਬਠਿੰਡਾ ’ਚ ਹੋਇਆ 120ਵਾਂ ਅਤੇ 121ਵਾਂ ਸਰੀਰਦਾਨ
ਬਠਿੰਡਾ, 7 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਬਲਾਕ ਬਠਿੰਡਾ ’ਚ 120ਵਾਂ ਅਤੇ 121ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿਦ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਹਰਬੰਸ ਕੌਰ ਇੰਸਾਂ (74) ਵਾਰਡ ਨੰਬਰ 3, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਜੱਗਾ ਸਿੰਘ ਇੰਸਾਂ, ਪੁੱਤਰ ਗੁਰਜੰਟ ਸਿੰਘ ਇੰਸਾਂ ਟੇਲਰ ਮਾਸਟਰ, ਅਵਤਾਰ ਸਿੰਘ, ਨੂੰਹ ਕਰਮਜੀਤ ਕੌਰ ਇੰਸਾਂ (ਪ੍ਰੇਮੀ ਸੰਮਤੀ ਸੇਵਾਦਾਰ) ਧੀ ਸ਼ਿੰਦਰਪਾਲ ਕੌਰ ਇੰਸਾਂ, ਜਵਾਈ ਰਣਜੋਧ ਸਿੰਘ ਇੰਸਾਂ, ਪੋਤਰੇ ਜਸਵੀਰ ਇੰਸਾਂ, ਪੋਤਰੀਆਂ ਸਰਬਜੀਤ ਇੰਸਾਂ, ਕਮਲਜੀਤ ਇੰਸਾਂ, ਪੜਪੋਤਰੇ ਗੁਰਨੂਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਸਿੱਧੀ ਵਿਨਾਇਕ ਮੈਡੀਕਲ ਕਾਲਜ ਅਤੇ ਹਸਪਤਾਲ, ਚੰਦੌਸੀ ਰੋਡ, ਭਵਾਨੀਪੁਰ ਸੰਭਲ (ਉਤਰ ਪ੍ਰਦੇਸ਼) ਨੂੰ ਦਾਨ ਕੀਤਾ। ਸਰੀਰਦਾਨੀ ਮਾਤਾ ਹਰਬੰਸ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਹਰਬੰਸ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਭੈਣ ਜਰੀਨਾ ਇੰਸਾਂ ਨੇ ਦੱਸਿਆ ਕਿ ਮਾਤਾ ਹਰਬੰਸ ਕੌਰ ਇੰਸਾਂ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ 85 ਮੈਂਬਰ ਵਿਕਾਸ ਇੰਸਾਂ ਨੇ ਦੱਸਿਆ ਕਿ ਮਾਤਾ ਹਰਬੰਸ ਕੌਰ ਇੰਸਾਂ ਨੇ ਸੰਨ 1975 ’ਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਪਾਸੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ।
ਇਸ ਤੋਂ ਇਲਾਵਾ ਅਮਰ ਸੇਵਾ ਮੁਹਿੰਮ ਤਹਿਤ ਬਲਾਕ ਬਠਿੰਡਾ ’ਚ ਦੂਜਾ ਸਰੀਰਦਾਨ ਏਰੀਆ ਪਰਸ ਰਾਮ ਨਗਰ-ਬੀ ਵਿਚ ਕੀਤਾ ਗਿਆ ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਕੁਸ਼ੱਲਿਆ ਦੇਵੀ ਇੰਸਾਂ, ਗਲੀ ਨੰ.2/4, ਪਰਸ ਰਾਮ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਰਾਜ ਕੁਮਾਰ ਇੰਸਾਂ, ਪੁੱਤਰ ਸੰਜੀਵ ਇੰਸਾਂ, ਧੀ ਰੀਤੂ ਬਾਲਾ ਇੰਸਾਂ, ਜਵਾਈ ਚਰਨਤੀਤ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਮਾਇਓ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਗਡੀਆ, ਬਾਰਾਬਾਂਕੀ, (ਉਤਰ ਪ੍ਰਦੇਸ਼) ਨੂੰ ਦਾਨ ਕੀਤਾ ਸਰੀਰਦਾਨੀ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਕੁਸ਼ੱਲਿਆ ਦੇਵੀ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਹਰੀ�ਿਸ਼ਨ ਇੰਸਾਂ ਨੇ ਦੱਸਿਆ ਕਿ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਾਤਾ ਕੁਸ਼ੱਲਿਆ ਇੰਸਾਂ ਨੇ ਲਗਭਗ 30 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ ।
ਇਸ ਮੌਕੇ 85 ਮੈਂਬਰ ਰਜਿੰਦਰ ਗੋਇਲ ਇੰਸਾਂ, ਮੇਘਰਾਜ ਇੰਸਾਂ, ਕਾਸ਼ੀ ਨਾਥ ਇੰਸਾਂ, ਕੁਲਦੀਪ ਇੰਸਾਂ, ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਸੀਨੀਅਰ ਪ੍ਰੇਮੀ ਸੰਮਤੀ ਸੇਵਾਦਾਰ ਸੁਰੇਸ਼ ਭੋਲਾ ਇੰਸਾਂ, ਬਲਦੇਵ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ ਅਸ਼ਵਨੀ ਇੰਸਾਂ, ਬਲਵਿੰਦਰ ਇੰਸਾਂ, ਰਾਜ ਕੁਮਾਰ ਇੰਸਾਂ, ਮੋਹਨ ਲਾਲ ਇੰਸਾਂ, ਹਰਦੀਪ ਇੰਸਾਂ, ਦਿਨੇਸ਼ ਇੰਸਾਂ, ਭੈਣ ਸਰੋਜ ਇੰਸਾਂ, ਦਿਵਿਆ ਇੰਸਾਂ, ਅਨੂ ਇੰਸਾਂ, ਬਾਗਬਾਨੀ ਸੰਮਤੀ ਦੇ ਜਿੰਮੇਵਾਰ �ਿਸ਼ਨ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

