ਸ੍ਰੀ ਮੁਕਤਸਰ ਸਾਹਿਬ 13 ਜਨਵਰੀ (ਵਰਲਡ ਪੰਜਾਬੀ ਟਾਈਮਜ਼ )
ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮੇਲਾ ਮਾਘੀ ਮੌਕੇ 40 ਮੁਕਤਿਆਂ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਮਿਤੀ 14 ਜਨਵਰੀ 2025 ਦਿਨ ਮੰਗਲਵਾਰ ਨੂੰ ਸਥਾਨਕ ਬਾਵਾ ਮੋਟਰਜ਼, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਖ਼ੂਨਦਾਨ ਕੈਂਪ ਸਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਜੀਤ ਹੈਰੀ ਢਿੱਲੋਂ ਨੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਾ. ਨਿਤਨੇਮ ਸਿੰਘ ਤੇ ਬਾਵਾ ਮੋਟਰਜ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਵਿਸ਼ਾਲ ਖ਼ੂਨਦਾਨ ਕੈਂਪ ਲਈ ਕੈਪਟਨ ਧਰਮ ਸਿੰਘ ਗਿੱਲ (ਮੁੱਖ ਸੇਵਾਦਾਰ, ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ) ਨੇ ਸੰਗਤਾਂ ਨੂੰ ਇਸ ਕੈਂਪ ਦੌਰਾਨ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਕਿਹਾ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਪ੍ਰੋ. ਬੀਰ ਇੰਦਰ ਨੇ ਦੱਸਿਆ ਕਿ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸੰਸਥਾ ਵੱਲੋਂ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਵੀ ਦਿੱਤੇ ਜਾਣਗੇ। ਇਸ ਮੌਕੇ ਗੁਰਬਿੰਦਰ ਸਿੰਘ ਸਿੱਖਾਂਵਾਲਾ, ਗਗਨਦੀਪ ਸਿੰਘ, ਕੇ.ਪੀ. ਸਿੰਘ ਸਰਾਂ ਆਦਿ ਹਾਜ਼ਰ ਸਨ।
