ਕੋਟਕਪੂਰਾ, 14 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਮੁੱਖ ਦਫਤਰ 1680 ਸੈਕਟਰ 22 ਬੀ ਚੰਡੀਗੜ੍ਹ ਇਕਾਈ ਜਿਲਾ ਫਰੀਦਕੋਟ ਵੱਲੋਂ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਬਲਕਾਰ ਸਿੰਘ ਸਹੋਤਾ ਜਨਰਲ ਸਕੱਤਰ ਦੀ ਅਗਵਾਈ ਹੇਠ ਡੀ.ਸੀ. ਦਫਤਰ ਸਾਹਮਣੇ ਪਾਰਕ ਵਿੱਚ ਨਵੇਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਦੇ ਖੱਬੇ ਪਾਸੇ ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਸਾਥੀ ਸੱਜਣ ਸਿੰਘ ਅਤੇ ਸੱਜੇ ਪਾਸੇ ਸਾਥੀ ਰਣਬੀਰ ਸਿੰਘ ਢਿੱਲੋ ਦੀ ਫੋਟੋ ਅਤੇ ਸੈਂਟਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫੋਟੋ ਲਗਾ ਕੇ ਉਹਨਾਂ ਨੂੰ ਯਾਦ ਕੀਤਾ ਗਿਆ ਹੈ। ਇਸ ਮੌਕੇ ਤੇ ਆਗੂਆਂ ਨੇ ਪੰਜਾਬ ਸਰਕਾਰ ਦੇ ਵਾਅਦਾਖਿਲਾਫੀਆਂ ਦੀਆਂ ਪੋਲ ਵੀ ਖੋਲੀ ਗਈ। ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਭਾਗਾਂ ਵਿੱਚ ਕੰਮ ਕਰਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮ, ਪੰਜਾਬ ਮੰਡੀ ਬੋਰਡ, ਜਲ ਸਪਲਾਈ ਸੈਨੀਟੇਸ਼ਨ ਵਿਭਾਗ,ਬਰਜਿੰਦਰਾ ਕਾਲਜ ਵਿੱਚ ਪਿਛਲੇ 15-20 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਦੀ ਠੇਕੇਦਾਰ ਏਜੰਸੀਆਂ ਵੱਲੋਂ ਇਹਨਾਂ ਕਿਰਤੀਆਂ ਦੀ ਵੱਡੇ ਪੱਧਰ ਤੇ ਆਰਥਿਕ ਲੁੱਟ ਕੀਤੀ ਜਾ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤ ਕਿ ਐਕਟ 2016 ਲਾਗੂ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਪੱਕਾ ਕੀਤਾ ਜਾਵੇ, ਵੱਖ-ਵੱਖ ਵਿਭਾਗਾਂ ਵਿੱਚੋਂ ਠੇਕੇਦਾਰ ਏਜੰਸੀਆਂ ਨੂੰ ਬਾਹਰ ਕੱਢਿਆ ਜਾਵੇ ਘੱਟੋ ਘੱਟ ਉਜਰਤਾ 26 ਹਜਾਰ ਰੁਪਏ ਜਾਰੀ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇਅ ਕਮਿਸ਼ਨ ਦੇ ਸਕੇਲਾਂ ਦੀਆਂ ਤਰੁਟੀਆਂ ਦੂਰ ਕੀਤੀਆਂ ਜਾਣ ਅਤੇ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਡੀ ਏ ਦੀਆਂ ਕਿਸਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਆਸ਼ਾ ਵਰਕਰ ਮਿਡ ਡੇਅ ਮੀਲ ਵਰਕਰ, ਆਂਗਣਵਾੜੀ ਵਰਕਰ ਨੂੰ ਘੱਟੋ ਘੱਟ ਉਜਰਤਾ ਦੇ ਘੇਰੇ ਵਿੱਚ ਲਿਆਂਦਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰਪੰਜਾਬ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤੇ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ, ਪੈਨਸ਼ਨਰ ਆਗੂ ਅਸ਼ੋਕ ਕੌਂਸਲ, ਸਕਿਉਰਟੀ ਗਾਰਡ ਮੁਲਾਜ਼ਮਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ, ਤਰਲੋਕ ਸਿੰਘ, ਜਗਤਾਰ ਸਿੰਘ, ਸਤਪਾਲ ਸਿੰਘ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਸਿੱਧੂ ,ਗੁਰਵਿੰਦਰ ਸਿੰਘ, ਰਵਿੰਦਰ ਕੁਮਾਰ, ਸੁਖਜਿੰਦਰ ਸਿੰਘ, ਜੋਤੀ ਪ੍ਰਕਾਸ਼ ਅਤੇ ਰਮੇਸ਼ ਕੁਮਾਰ ਆਦਿ ਸ਼ਾਮਲ ਸਨ।