ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਅਪਰਾਧਿਤ ਤੱਤਾ ਦੇ ਵਿਰੁੱਧ ਚਲਾਈਆ ਜਾ ਰਹੀਆਂ ਖਾਸ ਮੁਹਿੰਮਾਂ ਤਹਿਤ ਅਤੇ ਆਉਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜਰ ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਆਪਰੇਸ਼ਨ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਬਜਾਰਾਂ, ਮਾਲਜ਼ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਸਫਲਤਾਪੂਰਵਕ ਸੰਪੰਨ ਕੀਤਾ ਗਿਆ। ਇਹ ਸਰਚ ਆਪ੍ਰੇਸ਼ਨ ਸ਼ਾਮ 3 ਵਜੇ ਤੋਂ 6 ਵਜੇ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜਨਾਂ, ਜਿਸ ਵਿੱਚ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਸ਼ਾਮਿਲ ਹਨ, ਵਿੱਚ ਇੱਕੋ ਸਮੇਂ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਟੀਮਾਂ ਨੇ ਭੀੜ-ਭੜੱਕੇ ਵਾਲੇ ਬਜਾਰਾ ਅਤੇ ਮਾਲਜ ਦੇ ਨਜਦੀਕ ਸਪੈਸ਼ਲ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਚਲਾਇਆ ਗਿਆ ਹੈ ਅਤੇ ਇਸ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਿਛੋਕੜ ਦੀ ਪੁਸ਼ਟੀ ਕੀਤੀ ਜਾਵੇ। ਇਸ ਦੇ ਨਾਲ ਹੀ ਬਜਾਰਾ ਅਤੇ ਮਾਲਜ ਆਦਿ ਦੀ ਪਾਰਕਿੰਗ ਵਿੱਚ ਖੜੇ ਸਾਰੇ ਵਹੀਕਲਾ ਦੀ ਜਾਂਚ ਕੀਤੀ ਜਾਵੇ। ਇਹ ਸਰਚ ਆਪਰੇਸ਼ਨ ਡਰੋਨ ਕੈਮਰਿਆਂ ਦੀ ਮਦਦ ਨਾਲ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਗਿਆ। ਉਹਨਾਂ ਦੱਸਿਆ ਕਿ ਸਰਚ ਆਪ੍ਰੇਸ਼ਨ ਮੁਹਿੰਮ ਵਿੱਚ 16 ਦੇ ਕਰੀਬ ਪੁਲਿਸ ਪਾਰਟੀਆਂ ਸ਼ਾਮਲ ਸਨ, ਜਿਨ੍ਹਾਂ ਵਿੱਚ 200 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ।