ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵੱਲੋ ਵਾਹਨਾਂ ਨੂੰ ਰਿਫਲੈਕਟਰ ਲਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਡਾ. ਪ੍ਰਗਿਆ ਜੈਨ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮੇਜਰ ਵਰੁਣ ਕੁਮਾਰ ਦੀ ਅਗਵਾਈ ਹੇਠ ਰੋਡ ਸੇਫਟੀ ਜਾਗਰੂਕਤਾ ਕਮੇਟੀ ਅਤੇ ਸਮਾਜਸੇਵੀਆਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਫਰੀਦਕੋਟ ਦੇ ਸਾਦਿਕ ਚੌਂਕ ਵਿੱਚ ਵਾਹਨਾਂ ਨੂੰ ਰਿਫਲੈਕਟਰ ਲਾਉਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ਸਬੰਧੀ ਕੈਂਪ ਲਾਇਆ ਗਿਆ। ਇਸ ਮੌਕੇ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਖਾਸਕਰ ਇਹਨਾਂ ਸਰਦੀ ਦੇ ਦਿਨਾਂ ਵਿਚ ਧੁੰਦਾਂ ਕਰਕੇ ਐਕਸੀਡੈਂਟਾਂ ਦਾ ਖਤਰਾ ਜ਼ਿਆਦਾ ਹੁੰਦਾ ਹੈ। ਆਸਪਾਸ ਮੌਜੂਦ ਲੋਕਾਂ ਨੇ ਵੀ ਸਰਕਾਰ ਅਤੇ ਵਿਭਾਗਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ’ਤੇ ਚੱਲਦ ਸਮੇਂ ਕਦੇ ਵੀ ਜਲਦੀ ਨਾ ਕਰੋ, ਨਿਰਧਾਰਿਤ ਗਤੀ ਦੇ ਅੰਦਰ ਹੀ ਵਾਹਨ ਚਲਾਉ, ਵਾਹਨ ਨੂੰ ਓਵਰਲੋਡ ਵੀ ਨਾ ਕੀਤਾ ਜਾਵੇ, ਓਵਰਲੋਡ ਕਾਰਨ ਕਈ ਵਾਰ ਅੱਗੇ ਪਿੱਛੇ ਸਹੀ ਦਿਖਾਈ ਨਾ ਦੇਣ ਕਾਰਨ ਦੁਰਘਟਨਾਵਾਂ ਹੋ ਜਾਂਦੀਆਂ ਹਨ। ਇਸ ਮੌਕੇ ਰੋਡ ਸੇਫਟੀ ਅਵੇਅਰਨੇਸ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਗੁਰਪ੍ਰੀਤ ਸਿੰਘ ਅਤੇ ਲਵਜਿੰਦਰ ਸਿੰਘ ਅਤੇ ਟ੍ਰੈਫਿਕ ਪੁਲਿਸ ਵਲੋਂ ਏ.ਐਸ.ਆਈ. ਕੁਲਵੰਤ ਸਿੰਘ ਅਤੇ ਸੁਖਮੰਦਰ ਸਿੰਘ ਹਾਜ਼ਰ ਸਨ।