ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਬੱਚਿਆਂ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੀ ਸ਼ੁਰੂਆਤ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਬੱਚਿਆਂ ਨੇ ਲੋਹੜੀ ਵਾਲੇ ਗੀਤ ਅਤੇ ਡਾਂਸ ਕਰਕੇ ਕੀਤੀ। ਸਕੂਲ ਦੀਆਂ ਤੀਜੀ ਅਤੇ ਚੌਥੀ ਕਲਾਸ ਦੀਆਂ ਕੁੜੀਆਂ ਨੇ ਵੀ ਡਾਂਸ ਦੀ ਆਈਟਮ ਪੇਸ਼ ਕੀਤੀ। ਯੂ.ਕੇ.ਜੀ. ਦੀ ਵਿਦਿਆਰਥਣ ਸਿਦਕ ਕੌਰ ਅਤੇ ਤੀਜੀ ਕਲਾਸ ਦੇ ਵਿਦਿਆਰਥੀ ਰਵਿੰਦਰਪਾਲ ਸਿੰਘ ਨੇ ਲੋਹੜੀ ਨਾਲ ਸਬੰਧਤ ਗੀਤ ਅਤੇ ਕਵਿਤਾ ਪੇਸ਼ ਕੀਤੀ। ਪਹਿਲੀ ਕਲਾਸ ਦੀ ਵਿਦਿਆਰਥਣ ਅਵਨੀਤ ਕੌਰ ਨੇ ਦੇਸੀ ਮਹੀਨਿਆਂ ਦੇ ਨਾਮ ਦੱਸੇ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਅਤੇ ਪਿ੍ਰੰਸੀਪਲ ਮੈਡਮ ਰੁਬੀਨਾ ਧੀਰ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਅਧਿਆਪਕ ਸੁਖਪਾਲ ਕੌਰ ਅਤੇ ਰਮਨਦੀਪ ਕੌਰ ਨੇ ਵੀ ਪੁਰਾਤਨ ਸਮੇਂ ਵਿੱਚ ਲੋਹੜੀ ਦਾ ਤਿਉਹਾਰ ਮਨਾਉਣ ਦੀ ਸ਼ੁਰੂਆਤ ਬਾਰੇ ਬੱਚਿਆਂ ਨੂੰ ਦੱਸਿਆ। ਅੰਤ ਵਿੱਚ ਸਾਰਿਆਂ ਨੂੰ ਮੂੰਗਫਲੀ, ਗੱਚਕ ਅਤੇ ਰਿਊੜੀਆਂ ਆਦਿ ਵੰਡੀਆਂ ਗਈਆਂ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜਰ ਸਨ।