ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਸੰਤ ਭਗਤ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ ਬਾਬਾ ਨਾਮਦੇਵ ਸਭਾ (ਰਜਿ:) ਵੱਲੋਂ 19 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੇ ਦੱਸਿਆ ਕਿ ਪ੍ਰਲੋਕ ਗਮਨ ਦੇ ਸਬੰਧ ਵਿੱਚ ਸਵੇਰੇ 7:30 ਤੋਂ 8:30 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, 8:30 ਤੋਂ 9:30 ਵਜੇ ਤੱਕ ਕਥਾ-ਕੀਰਤਨ ਅਤੇ ਵਿਚਾਰਾਂ ਹੋਣਗੀਆਂ। ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸ਼ਰਨਜੀਤ ਸਿੰਘ ਮੂਕਰ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਇਸ ਪ੍ਰਲੋਕ ਗਮਨ ਦਿਵਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ।