ਸਪੀਕਰ ਸੰਧਵਾਂ ਨੇ ਡੇਰਾ ਬਾਬਾ ਸੈਦੂ ਸ਼ਾਹ ਕਲੱਬ ਨੂੰ ਦਿੱਤੀ 5 ਲੱਖ ਰੁਪਏ ਦੀ ਰਾਸ਼ੀ
ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਕੰਮੇਆਣਾ ਵਿਖੇ ਡੇਰਾ ਬਾਬਾ ਸੈਦੂ ਸ਼ਾਹ ਕਲੱਬ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਮੌਕੇ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਬਰਾੜ ਕੰਮੇਆਣਾ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਡੇਰਾ ਬਾਬਾ ਸ਼ੈਦੂ ਸ਼ਾਹ ਕਲੱਬ ਵਲੋਂ ਕਬੱਡੀ ਦਾ ਮੈਚ ਕਰਵਾਇਆ ਗਿਆ ਸੀ, ਜਿਸ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਡੇਰਾ ਬਾਬਾ ਸੈਦੂ ਸ਼ਾਹ ਕਲੱਬ ਨੂੰ ਮਾਲੀ ਸਹਾਇਤਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਨੇ ਕਲੱਬ ਦੇ ਪ੍ਰਧਾਨ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਤੋ ਇਲਾਵਾ ਉਨ੍ਹਾਂ ਨੇ 25 ਹਜ਼ਾਰ ਰੁਪਏ ਦੀ ਰਾਸ਼ੀ ਹੈਂਡਬਾਲ ਕੋਚਿੰਗ ਸੈਂਟਰ ਨੂੰ ਖਿਡਾਰੀਆਂ ਲਈ ਕਿੱਟਾਂ ਅਤੇ ਹੋਰ ਲੋੜੀਂਦਾ ਸਮਾਨ ਲੈਣ ਲਈ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਅੱਜ ਜਿਸ ਵੀ ਮੁਕਾਮ ’ਤੇ ਹਨ, ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀ ਬਦੌਲਤ ਹੀ ਹਨ ਅਤੇ ਉਨ੍ਹਾਂ ਦਾ ਹਰ ਵੇਲੇ ਇਹ ਯਤਨ ਹੁੰਦਾ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਸੂਬੇ ਦੇ ਲੋਕਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਪੰਜਾਬ ਦੀਆਂ ਅਤੇ ਹੋਰ ਸਮੇਂ-ਸਮੇਂ ’ਤੇ ਸਕੂਲੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੁਣ ਉਨ੍ਹਾਂ ਦਾ ਇਹ ਮੁੱਖ ਮਕਸਦ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਾਪਤ ਕੀਤੇ ਜਾਣ। ਜਿਸ ਲਈ ਹੁਣ ਉਹ ਇਸ ਸੇਧ ਵਿੱਚ ਕੰਮ ਕਰ ਰਹੇ ਹਨ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਦਰਸ਼ਨ ਪਾਲ ਸ਼ਰਮਾ ਹੈਂਡਬਾਲ ਕੋਚ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜੀਤ ਕੌਰ, ਜਗਜੀਤ ਸਿੰਘ, ਪੰਚਾਇਤ ਮੈਂਬਰ ਚਰਨਜੀਤ ਕੌਰ, ਸੁਖਦੇਵ ਕੌਰ, ਸੁਖਮੰਦਰ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸ਼ਰਮਾ, ਸੁਖਮੰਦਰ ਸਿੰਘ ਸਮੇਤ ਬਾਬਾ ਸ਼ੈਦੂ ਸ਼ਾਹ ਜੀ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ, ਕਮਲਜੀਤ ਸ਼ਰਮਾ, ਬਿੰਦਾ ਸੰਧੂ, ਹਰਦੇਵ, ਜਗਜੀਤ ਸਿੰਘ ਸੰਧੂ, ਪ੍ਰਗਟ ਸਿੰਘ, ਵਿਰਸਾ ਸਿੰਘ, ਡਾ. ਮਨਜੀਤ ਸਿੰਘ, ਸੰਦੀਪ ਸਿੰਘ ਬਰਾੜ ਪ੍ਰਧਾਨ ਬਲਾਕ ਕੋਟਕਪੂਰਾ, ਚੰਦ ਸਿੰਘ ਗਿੱਲ, ਰਾਜ ਗਿੱਲ, ਮਾਸਟਰ ਕ੍ਰਿਸ਼ਨ ਦਾਸ, ਸਾਬਕਾ ਪ੍ਰਧਾਨ ਸਰਬਜੀਤ ਸੰਧੂ, ਕੁਲਵਿੰਦਰ ਸਿੰਘ ਸੈਕਟਰੀ ਸੁਸਾਇਟੀ, ਖੁਸ਼ਕਰਨ, ਬਗੀਚਾ, ਹੁਸਨਦੀਪ ਸੰਧੂ ਨੈਸ਼ਨਲ ਹੈਂਡਬਾਲ ਖਿਡਾਰੀ, ਗੁਰਬਚਨ ਸਿੰਘ, ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।