ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਕੀਤੀ ਜਾ ਰਹੀ ਹੈ ਸਖਤ ਕਾਰਵਾਈ ; ਐਸ.ਐਸ.ਪੀ.
ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾ ਦੀ ਵਰਤੋ ਕਰਦੇ ਹੋਏ ਜਿਲਾ ਫਰੀਦਕੋਟ ਵਿੱਚ ਚਾਈਨਾ ਡੋਰ ਦੀ ਵਿਕਰੀ ਕਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਜਿਸ ਦੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ.ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋ ਲਗਾਤਾਰ ਚਾਇਨਾ ਡੋਰ ਵੇਚਣ ਵਾਲਿਆ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਥਾਣਾ ਸਿਟੀ ਫਰਦੀਕੋਟ ਵੱਲੋ ਇੱਕ ਦੋਸ਼ੀ ਨੂੰ 52 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ: ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੋਰੀ ਗੇਟ ਡੋਗਰ ਬਸਤੀ ਫਰੀਦਕੋਟ ਮੋਜੂਦ ਸੀ ਤਾ ਉਹਨਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਯਸ਼ਪਾਲ ਸਿੰਘ ਜੋ ਕਿ ਚਾਈਨਾ ਡੋਰ (ਪਲਾਸਟਿਕ ਡੋਰ) ਰੱਖਣ ਅਤੇ ਵੇਚਣ ਦਾ ਆਦੀ ਹੈ ਜਿਸ ਨੇ ਆਪਣੇ ਘਰ ਚਾਈਨਾ ਡੋਰ ਨੂੰ ਰੱਖਿਆ ਹੋਇਆ ਹੈ, ਜਿਸ ’ਤੇ ਮੁਕੱਦਮਾ ਨੰਬਰ 21 ਮਿਤੀ 19.01.2025 ਅ/ਧ 223 ਬੀ.ਐੱਨ.ਐੱਸ. ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਦੌਰਾਨੇ ਤਫਤੀਸ਼ ਉਕਤ ਮੁਕੱਦਮੇ ਦੇ ਦੋਸ਼ੀ ਯਸ਼ਪਾਲ ਉਰਫ ਪ੍ਰਿਸ ਪੁੱਤਰ ਮਨੋਹਰ ਲਾਲ ਵਾਸੀ ਗਲੀ ਨੰਬਰ 20, ਡੋਗਰ ਬਸਤੀ, ਫਰੀਦਕੋਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਪਾਸੋ 52 ਗੱਟੂ ਚਾਈਨਾ ਡੋਰ ਵੀ ਬਰਾਮਦ ਕੀਤੀ ਗਈ ਹੈ। ਫਰੀਦਕੋਟ ਪੁਲਿਸ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋ ਕਰਨ ਵਾਲਿਆਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਕਿ ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਆਪਣੇ ਨਜਦੀਕ ਦੇ ਪੁਲਿਸ ਸਟੇਸ਼ਨ ’ਤੇ ਦੇ ਸਕਦੇ ਹੋ। ਤੁਹਾਡੀ ਪਹਿਚਾਣ ਪੂਰਨ ਤੌਰ ’ਤੇ ਗੁਪਤ ਰਹੇਗੀ।

