ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਖਤੋਤ ਨੂੰ ਦੂਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ 4-9-14 ਸਾਲ ਦੀ ਸੇਵਾ ਬਾਅਦ ਏ ਸੀ ਪੀ ਸਕੀਮ (ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ ਸਕੀਮ) ਚੱਲ ਰਹੀ ਸੀ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਾਲ 2021 ਦੌਰਾਨ ਪੰਜਾਬ ਸਰਕਾਰ ਨੂੰ ਸੌਂਪੀ ਗਈ ਆਪਣੀ ਰਿਪੋਰਟ ਦੇ ਭਾਗ ਪਹਿਲਾ ਵਿੱਚ ਏ.ਸੀ.ਪੀ. ਸਕੀਮ ਦਾ ਕੋਈ ਜ਼ਿਕਰ ਨਾ ਕਰਨ ਕਰਕੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਮਿਤੀ 5 ਜੁਲਾਈ 2021 ਤੋਂ ਬਾਅਦ ਇਸ ਸਕੀਮ ਤੋਂ ਲਗਾਤਾਰ ਵਾਂਝੇ ਚੱਲ ਰਹੇ ਸਨ। ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਪੰਜਾਬ ਸਰਕਾਰ ਤੋਂ ਮੰਗ ਕਰ ਰਹੀਆਂ ਸਨ ਕਿ ਮਿਤੀ 5 ਜੁਲਾਈ 2021 ਤੋਂ ਬਾਅਦ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 4-9-14 ਸਾਲਾਂ ਦੀ ਸੇਵਾ ਬਾਅਦ ਏ.ਸੀ.ਪੀ. ਸਕੀਮ ਅਧੀਨ ਬਣਦੇ ਲਾਭ ਦਿੱਤੇ ਜਾਣ ਪਰ ਪੰਜਾਬ ਸਰਕਾਰ ਵੱਲੋਂ ਇਸ ਮੰਗ ਪ੍ਰਤੀ ਲਗਾਤਾਰ ਚੁੱਪੀ ਧਾਰਨ ਕੀਤੀ ਹੋਈ ਸੀ। ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਿਹਤ ਵਿਭਾਗ ਵਿੱਚ ਕੰਮ ਕਰਦੇ ਮੈਡੀਕਲ ਅਫ਼ਸਰਾਂ ਨੂੰ 5-10-15 ਸਾਲ ਦੀ ਸੇਵਾ ਬਾਅਦ ਮਿਤੀ 1 ਜਨਵਰੀ 2025 ਤੋਂ ਅਗਲੇ ਪੇਅ ਮੈਟ੍ਰਿਕਸ ਵਿੱਚ ਤਨਖਾਹ ਦੇਣ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਸੀਨੀ:ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਤੇ ਗੁਰਮੇਲ ਸਿੰਘ ਮੈਲਡੇ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਪ੍ਰਭਜੀਤ ਸਿੰਘ ਉੱਪਲ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਕਾਰਜਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ, ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸੱਚਦੇਵਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਅਤੇ ਕੋ-ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਖੜੋਤ ਨੂੰ ਦੂਰ ਕਰਦੇ ਹੋਏ 4-9-14 ਸਾਲ ਦੀ ਸੇਵਾ ਬਾਅਦ ਏ.ਸੀ.ਪੀ. ਸਕੀਮ ਅਧੀਨ ਬਣਦੇ ਲਾਭ ਦੇਣ ਸਬੰਧੀ ਪੱਤਰ ਤੁਰੰਤ ਜਾਰੀ ਕੀਤਾ ਜਾਵੇ

