ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਹੋਈ। ਇਸ ਮੌਕੇ ਸਕੂਲ ਵਿੱਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਕਵਿਤਾਵਾਂ, ਗੀਤ ਅਤੇ ਸਕਿੱਟਾਂ ਸਮੇਤ ਕਈ ਤਰ੍ਹਾਂ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਸਮਾਗਮ ਨੂੰ ਸਕੂਲ ਦੇ ਮੁਖੀ ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਵੱਲੋਂ ਆਪਣੀ ਪੇਸ਼ਕਾਰੀ ਰਾਹੀਂ ਵਿਖਾਏ ਗਏ ਉਤਸ਼ਾਹ ਅਤੇ ਜਜ਼ਬੇ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਟੀਮ ਵਰਕ ਅਤੇ ਸਹਿਯੋਗ ਦੀ ਸ਼ਕਤੀ ’ਤੇ ਜ਼ੋਰ ਦਿੰਦਿਆਂ ਇਸ ਸਮਾਗਮ ਨੂੰ ਸ਼ਾਨਦਾਰ ਸਫ਼ਲ ਬਣਾਉਣ ਲਈ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।