ਕੋਟਕਪੂਰਾ, 1 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ)
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਬਸੰਚ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੇ ਸਬੰਧ ਵਿੱਚ ਸਕੂਲ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ। ਐਲ.ਕੇ.ਜੀ. ਦੇ ਤਿੰਨ ਵਿਦਿਆਰਥੀਆਂ ਸਾਹਿਲ, ਅਵਨੀਤ ਅਤੇ ਜਗਮੀਤ ਸਿੰਘ ਵੱਲੋਂ ਬਸੰਤ ਪੰਚਮੀ ਦੇ ਤਿਉਹਾਰ ਤੇ ਕਵਿਤਾ ਦਾ ਉਚਾਰਨ ਕੀਤਾ ਗਿਆ। ਚੌਥੀ ਕਲਾਸ ਦੇ ਬੱਚਿਆਂ ਵੱਲੋਂ ਡਾਂਸ ਪੇਸ਼ ਕੀਤਾ ਗਿਆ। ਯੂ.ਕੇ.ਜੀ. ਦੇ ਵਿਦਿਆਰਥੀਆਂ ਅਗਮ ਸਿੱਧੂ, ਸਾਹਿਬਜੀਤ ਅਤੇ ਉਂਕਾਰ ਸਿੰਘ ਵੱਲੋਂ ਬਸੰਤ ਰੁੱਤ ਦੇ ਸਬੰਧ ਵਿੱਚ ਦੱਸਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਿੱਚ ਅਖਬਾਰ ਨਾਲ ਪਤੰਗ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਦੂਜੀ ਕਲਾਸ ਦੇ ਵਿਦਿਆਰਥੀ ਅੰਸ਼ਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਪਤੰਗ ਉਡਾ ਕੇ ਬਸੰਚ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਬਸੰਚ ਪੰਚਮੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੁਬੀਨਾ ਧੀਰ ਅਤੇ ਸਮੂਹ ਸਕੂਲ ਸਟਾਫ਼ ਹਾਜਿਰ ਸਨ।