ਦਾਅਵਾ! 2027 ਵਿੱਚ ਪੰਜਾਬ ਵਿੱਚ ਵੀ ਬੀਜੇਪੀ ਬਣਾਵੇਗੀ ਆਪਣੀ ਸਰਕਾਰ
ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਆਏ ਨਤੀਜਿਆਂ ਵਿੱਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਸ਼ਾਨਦਾਰ ਤੇ ਪੂਰਨ ਬਹੁਮਤ ਨਾਲ ਜਿੱਤ ਕੇ ਭਾਰਤੀ ਜਨਤਾ ਪਾਰਟੀ ਨੇ ਇਤਿਹਾਸ ਸਿਰਜਿਆ ਹੈ। ਲੋਕਾਂ ਨੇ ਭਾਜਪਾ ਨੂੰ ਜਿਤਾ ਕੇ ਸਾਬਤ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਦੇਸ ਵਿਕਾਸ ਦੀਆਂ ਲੀਹਾਂ ‘ਤੇ ਚੱਲ ਸਕਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਓਹਨਾ ਕਿਹਾ ਕਿ ਦਿੱਲੀ ਵਿਚ 48 ਸੀਟਾਂ ਹਾਸਲ ਕਰਕੇ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਪਤਾ ਲੱਗ ਗਿਆ ਹੈ ਕਿ ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਵਿਕਾਸ ਤੇ ਲੋਕਪੱਖੀ ਨੀਤੀਆਂ ਤੋਂ ਬਹੁਤ ਖੁਸ਼ ਹਨ, ਹਰ ਵਰਗ ਦੇ ਲੋਕਾਂ ਦਾ ਮੋਦੀ ਸਰਕਾਰ ‘ਤੇ ਵਿਸ਼ਵਾਸ਼ ਹੈ। ਰਾਜਨ ਨਾਰੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣਾ ਪਰਚਮ ਲਹਿਰਾਏਗੀ। ਉਹਨਾਂ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਤੀਜੀ ਵਾਰ ਆਪਣੀ ਪਾਰਟੀ ਦੀ ਸਰਕਾਰ ਬਣਾਉਣ ਦੇ ਦਾਅਵੇ ਝੂਠੇ ਸਾਬਤ ਹੋਏ। ਰਾਜਨ ਨਾਰੰਗ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ ਤੇ ਇਮਾਨਦਾਰ ਸਰਕਾਰ ਦੇਣ ਦਾ ਦਾਅਵਾ ਕਰਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਇਸ ਸਰਕਾਰ ਦੇ ਕਈ ਮੰਤਰੀਆਂ ਨੇ ਭ੍ਰਿਸ਼ਟਾਚਾਰ ਕਰਕੇ ਆਪਣੀਆਂ ਤਜੌਰੀਆਂ ਭਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ। ਜਿਸ ਕਰਕੇ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਦੇ ਆਮ ਲੋਕਾਂ ਨੇ ਇਸ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਹੋਰ ਕਈ ਸੂਬਿਆਂ ਵਾਂਗ ਦਿੱਲੀ ਨੂੰ ਵੀ ਕੰਮ ਲਈ ਡਬਲ ਇੰਜਨ ਭਾਜਪਾ ਸਰਕਾਰ ਦੀ ਲੋੜ ਸੀ, ਜੋ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਪੂਰੀ ਕਰ ਦਿੱਤੀ ਹੈ।

