ਫਰੀਦਕੋਟ, 11 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਗਿਆਨੀ ਰਣਜੀਤ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋਂ ਨੇ ਤਹਿ ਦਿਲੋ ਉਹਨਾਂ ਦਾ ਹਾਰਦਿਕ ਸੁਆਗਤ ਕੀਤਾ। ਸੁਸਾਇਟੀ ਦੇ ਪ੍ਰਬੰਧਕ ਅਤੇ ਖਜਾਨਚੀ ਗੁਰਇੰਦਰ ਮੋਹਨ ਨੇ ਉਹਨਾਂ ਨੂੰ ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਲਿਖਤ ਕਿਤਾਬਾ ਬਾਬਾ ਫਰੀਦ ਅਤੇ ਫਰੀਦਕੋਟ ਭੇਟ ਕੀਤੀਆ ਅਤੇ ਟਿੱਲਾ ਬਾਬਾ ਫਰੀਦ ਜੀ ਦੇ ਹੈੱਡ ਗ੍ਰੰਥੀ ਵੱਲੋਂ ਉਹਨਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਬਾਬੂ ਸਿੰਘ ਬਰਾੜ ਵੀ ਮੌਜੂਦ ਸਨ। ਗਿਆਨੀ ਰਣਜੀਤ ਸਿੰਘ ਜੀ ਨੇ ਬਾਬਾ ਫਰੀਦ ਜੀ ਪ੍ਰਤੀ ਆਪਣੀ ਪੂਰੀ ਸ਼ਰਧਾ ਦਿਖਾਉਂਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ’ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ।

