ਪਟਿਆਲਾ 13 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਦਾ ਸਾਲ 2025 ਦਾ ਕੈਲੰਡਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਆਲੋਵਾਲ ਜ਼ਿਲ੍ਹਾ ਪਟਿਆਲਾ ਵਿਖੇ ਬਾਲ ਲੇਖਕਾਂ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਵੱਲੋਂ ਦੱਸਿਆ ਗਿਆ ਕਿ ਨਵੇਂ ਸਾਲ ਦੇ ਕੈਲੰਡਰ ਵਿੱਚ ਪਿਛਲੇ ਦਿਨੀਂ ਹੋਈ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚੋਂ ਬਾਲ ਸ਼੍ਰੋਮਣੀ ਅਵਾਰਡ ਜਿੱਤਣ ਵਾਲੇ ਵਿਦਿਆਰਥੀਆਂ ਦੀਆਂ ਫੋਟੋਆਂ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ ਹਨ, ਜੋ ਕਿ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਅਤੇ ਅਲੱਗ ਅਲੱਗ ਰਾਜਾਂ ਤੋਂ ਹਨ। ਸ੍ਰੀ ਸੁੱਖੀ ਬਾਠ ਜੀ ਦੇ ਇਸ ਉਪਰਾਲੇ ਸਦਕਾ ਇਸ ਪ੍ਰੋਜੈਕਟ ਨਾਲ ਹੁਣ ਤੱਕ ਦੇਸ਼ਾਂ ਵਿਦੇਸ਼ਾਂ ਤੋਂ 3500 ਦੇ ਕਰੀਬ ਵਿਦਿਆਰਥੀ ਜੁੜ ਚੁੱਕੇ ਹਨ ਅਤੇ ਲਗਭਗ 40 ਕਿਤਾਬਾਂ ਛਪ ਚੁੱਕੀਆਂ ਹਨ। ਕੈਲੰਡਰ ਰਿਲੀਜ਼ ਕਰਨ ਦੀ ਰਸਮ ਤੋਂ ਬਾਅਦ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਰਜ ਵੈਦ ਜੀ ਨੇ ਵੀ ਵਿਦਿਆਰਥੀਆਂ ਨੂੰ ਅਗਲੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਭਵਨ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ। ਜ਼ਿਕਰ ਯੋਗ ਹੈ ਕਿ ਅੱਜ ਇਸ ਪ੍ਰੋਜੈਕਟ ਨਾਲ ਇਸ ਸਕੂਲ ਦੇ ਤਕਰੀਬਨ 25 ਵਿਦਿਆਰਥੀ ਜੁੜ ਕੇ ਰਚਨਾਵਾਂ ਲਿਖ ਰਹੇ ਹਨ।
