ਅੰਮ੍ਰਿਤਸਰ-27 ਫਰਵਰੀ (ਮਨਪ੍ਰੀਤ ਸਿੰਘ ਅਜ਼ਾਦ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਾਰਜਕਰੀ ਪ੍ਰਧਾਨ ਸ. ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਹੇਂਠ ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਡਾਕਟਰ ਸੁਖਪ੍ਰੀਤ ਸਿੰਘ ਉਦੋਕੇ, ਭਾਈ ਬਲਜੀਤ ਸਿੰਘ ਖਾਲਸਾ, ਪ੍ਰਿੰਸੀਪਲ ਦੇਵਰਾਜ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਜੁਝਾਰ ਸਿੰਘ (ਸੱਥ) ਸੰਗਤਾਂ ਨੂੰ ਸੰਬੋਧਨ ਹੋਏ। ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਸ. ਇਮਾਨ ਸਿੰਘ ਮਾਨ ਨੇ ਦੱਸਿਆ ਕਿ ਬਾਬਾ ਫਰੀਦ ਜੀ ਅਤੇ ਗੁਰੂ ਸਾਹਿਬਾਨਾਂ ਨੇ ਸਾਨੂੰ ਵੱਖਰੀ ਭਾਸ਼ਾ ਮਾਂ ਬੋਲੀ ਪੰਜਾਬੀ ਦੇ ਕੇ ਸਾਨੂੰ ਵੱਖਰੇ ਰਹਿਣ ਦਾ ਢੰਗ ਤਰੀਕਾ ਦੱਸਿਆ ਹੈ ਅਤੇ ਸਾਨੂੰ ਬਹੁਤ ਹੀ ਅਮੀਰ ਲਿੱਪੀ ਬਖਸ਼ਿਸ਼ ਕੀਤੀ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਵਿਸ਼ੇਸ਼ ਸੈਮੀਨਾਰ ਅੰਮ੍ਰਿਤਸਰ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ 24 ਫਰਵਰੀ ਨੂੰ ਸ੍ਰੀ ਖਡੂਰ ਸਾਹਿਬ ਵਿਖੇ ਵੱਡੇ ਪੱਧਰ ਤੇ ਇਹ ਵਿਸ਼ਵ ਪੰਜਾਬੀ ਦਿਹਾੜਾ ਮਨਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਸੁਨੇਹਾ ਇਹ ਹੈ ਕਿ ਆਪਣੀ ਪੰਜਾਬੀ ਮਾਂ ਬੋਲੀ ਦੀ ਸੰਭਾਲ ਕਰੀਏ। ਇਸ ਮੌਕੇ ਹਰਪਾਲ ਸਿੰਘ ਬਲੇਰ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਸਰਦੂਲ ਸਿੰਘ ਚੀਮਾ, ਜਸਬੀਰ ਸਿੰਘ ਬਚੜੇ, ਹਰਜੀਤ ਸਿੰਘ ਮੀਆਂਪੁਰ, ਬੀਬੀ ਬਲਵਿੰਦਰ ਕੌਰ, ਸ਼ਮਸ਼ੇਰ ਸਿੰਘ ਬਰਾੜ, ਕੁਲਵੰਤ ਸਿੰਘ ਮਝੈਲ, ਅਮਰੀਕ ਸਿੰਘ ਨੰਗਲ, ਤਰਲੋਕ ਸਿੰਘ ਬਿੱਟਾ, ਬੀਬੀ ਰਸ਼ਪਿੰਦਰ ਕੌਰ, ਲਵਪ੍ਰੀਤ ਸਿੰਘ ਤੂਫਾਨ, ਬਲਵਿੰਦਰ ਸਿੰਘ ਕਾਲਾ, ਬੀਬੀ ਕੁਲਵਿੰਦਰ ਕੌਰ, ਜਸਵਿੰਦਰ ਸਿੰਘ ਕਥਾਵਾਚਕ, ਕੁਲਵੰਤ ਸਿੰਘ ਕੋਟਲਾ, ਹਰਮਨਦੀਪ ਸਿੰਘ ਸੁਲਤਾਨਵਿੰਡ, ਰਵੀਸ਼ੇਰ ਸਿੰਘ, ਹਰਸਿਮਰਨ ਸਿੰਘ ਅਤੇ ਮਨਪ੍ਰੀਤ ਸਿੰਘ ਅਜ਼ਾਦ ਤੇ ਹੋਰ ਹਾਜ਼ਰ ਸਨ।
