ਫਰੀਦਕੋਟ 3 ਮਾਰਚ (ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 2 ਮਾਰਚ 2025 ਨੂੰ ਸਵੇਰੇ ਸਾਢੇ ਦਸ ਵਜੇ ਸਥਾਨਕ ਪੈਨਸ਼ਨਰਜ਼ ਭਵਨ ਨਜ਼ਦੀਕ ਹੁੱਕੀ ਚੌਕ ਫਰੀਦਕੋਟ ਵਿਖੇ ਸਭਾ ਦੇ ਪ੍ਰਧਾਨ ਕਰਨਲ ਬਲਬੀਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਤਕਰੀਬਨ ਇੱਕ ਦਰਜਨ ਦੇ ਕਰੀਬ ਲੇਖਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਸੁਰਿੰਦਰਪਾਲ ਸ਼ਰਮਾ ਭਲੂਰ ਨੇ ਨਿਭਾਈ। ਇਸ ਮੀਟਿੰਗ ਵਿੱਚ ਸਭਾ ਵੱਲੋਂ ਅਗਲੇ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਭਾ ਦੇ ਸਾਰੇ ਮੈਂਬਰਾਂ ਆਪੋ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਤੇ ਉਨ੍ਹਾਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਭਾ ਦੇ ਸ੍ਰਪਰਸਤ ਪ੍ਰੋ. ਪਾਲ ਸਿੰਘ ਪਾਲ, ਪ੍ਰਧਾਨ ਕਰਨਲ ਬਲਬੀਰ ਸਿੰਘ ਸਰਾਂ, ਜਨਰਲ ਸਕੱਤਰ ਸੁਰਿੰਦਰਪਾਲ ਸ਼ਰਮਾ ਭਲੂਰ, ਖਜ਼ਾਨਚੀ ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੋਲੀਆ , ਲਾਲ ਸਿੰਘ ਕਲਸੀ, ਪਰਮਜੀਤ ਸਿੰਘ, ਜਗਦੀਪ ਹਸਰਤ , ਸਾਧੂ ਸਿੰਘ ਚਮੇਲੀ , ਅਰਜਨ ਸਿੰਘ, ਹਰਸੰਗੀਤ ਸਿੰਘ ਗਿੱਲ, ਹਰਜਿੰਦਰ ਸਿੰਘ , ਧਰਮ ਪ੍ਰਵਾਨਾ ਤੋ ਇਲਾਵਾ ਹੋਰ ਕਵੀ ਵੀ ਹਾਜ਼ਰ ਸਨ।
