ਫਰੀਦਕੋਟ 5 ਮਾਰਚ (ਵਰਲਡ ਪੰਜਾਬੀ ਟਾਈਮਜ਼ )
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਪ੍ਰੈਸ ਸਕੱਤਰ ਦੀ ਸੂਚਨਾ ਅਨੁਸਾਰ ਪੰਜਾਬੀ ਸਾਹਿਤ ਜਗਤ ਵਿੱਚ ਜਾਣੀ ਪਹਿਚਾਣੀ ਸ਼ਖ਼ਸੀਅਤ, ਅਨੇਕਾਂ ਪੁਸਤਕਾਂ ਦੇ ਰਚੇਤਾ, ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਸਾਬਕਾ ਜਨਰਲ ਸਕੱਤਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ( ਸੇਖੋਂ) ਪੰਜਾਬ ਦੇ ਮੀਤ ਪ੍ਰਧਾਨ, ਸਟੇਟ ਐਵਾਰਡੀ , ਪ੍ਰਸਿੱਧ ਲੇਖਕ/ ਗਾਇਕ ਅਤੇ ਰੰਗ ਕਰਮੀ ਇਕਬਾਲ ਘਾਰੂ ਨੂੰ ਮਿਤੀ 9 ਮਾਰਚ 2025 ਨੂੰ ਪੰਜਾਬੀ ਸਾਹਿਤ ਸਭਾ ਰਜ਼ਿ ਮੁਕਤਸਰ ਸਾਹਿਬ ਵੱਲੋਂ ਮਰਹੂਮ ਲੋਕ ਕਵੀ ਮੋਦਨ ਸਿੰਘ ਲੋਹੀਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੰਜਾਬੀ ਸਾਹਿਤ ਨੂੰ ਦਿੱਤੀ ਦੇਣ ਨੂੰ ਦੇਖਦੇ ਹੋਏ ਦਿੱਤਾ ਜਾ ਰਿਹਾ ਹੈ। ਪੰਜਾਬੀ ਸਾਹਿਤ ਸਭਾ ਰਜ਼ਿ ਮੁਕਤਸਰ ਸਾਹਿਬ ਦੇ ਸਲਾਨਾ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ ਪੁਰਸਕਾਰ ਦੇ ਕੇ ਨਿਵਾਜਿਆ ਜਾਵੇਗਾ।