ਮਹਿਲ ਕਲਾਂ, 9 ਮਾਰਚ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਸ਼ਹੀਦ ਭਗਤ ਸਿੰਘ, ਰਾਜਗੁਰੂ, ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 24 ਵਾਂ ਵਿਸ਼ਾਲ ਖ਼ੂਨਦਾਨ ਕੈਂਪ 23 ਮਾਰਚ, ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਪਿੰਡ ਲੋਹਗੜ੍ਹ (ਬਰਨਾਲਾ) ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤਾਂ, ਗੁਰਦੁਆਰਾ ਕਮੇਟੀਆਂ, ਯੂਥ ਕਲੱਬਾਂ, ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀ ਮੀਟਿੰਗ ਉਪਰੰਤ ਪ੍ਰਬੰਧਕਾਂ ਅਵਤਾਰ ਸਿੰਘ ਅਣਖੀ, ਬਲਜਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਵਜੀਦਕੇ, ਸੋਨੀ ਮਾਂਗੇਵਾਲ, ਮਨਦੀਪ ਸਿੰਘ ਹੈਪੀ, ਮਾ: ਕੁਲਵੰਤ ਸਿੰਘ ਲੋਹਗੜ੍ਹ, ਬੱਗਾ ਸਿੰਘ ਧਨੇਸਰ, ਪ੍ਰਧਾਨ ਨਿਰਪਾਲ ਸਿੰਘ, ਬਿੱਕਰ ਸਿੰਘ ਧਨੇਸਰ ਅਨੁਸਾਰ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀ ਗਏ ਮਹਾਨ ਸੂਰਬੀਰ ਜੋਧਿਆਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਵਾ ਕੇ ਖ਼ੂਨਦਾਨ ਮਹਾਂ ਦਾਨ ਦੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਇਸ ਸਮਾਜ ਸੇਵੀ ਕਾਰਜ ਦੀ ਸਫਲਤਾ ਲਈ ਸਹਿਯੋਗ ਦੀ ਅਪੀਲ ਕਰਦਿਆ ਦੱਸਿਆ ਕਿ ਇਸ ਮੌਕੇ ਖੂਨਦਾਨੀਆਂ, ਵੱਖ-ਵੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰਸੇਵਕ ਸਿੰਘ ਗੋਲਡੀ, ਡਾ: ਬਾਵਾ ਸਿੰਘ, ਜਗਸੀਰ ਸਿੰਘ ਧਾਲੀਵਾਲ, ਮੇਘ ਰਾਜ ਜੋਸ਼ੀ, ਬਲਵੰਤ ਸਿੰਘ ਚੁਹਾਣਕੇ, ਡਾ: ਜਗਰਾਜ ਸਿੰਘ ਮੂੰਮ, ਜਗਮੋਹਣ ਸ਼ਾਹ ਰਾਏਸਰ, ਪ੍ਰਦੀਪ ਸਿੰਘ ਲੋਹਗੜ੍ਹ, ਰਾਜਵਿੰਦਰ ਸਿੰਘ ਖ਼ਾਲਸਾ, ਸੁਖਵੀਰ ਸਿੰਘ ਜਗਦੇ, ਗੁਰਪ੍ਰੀਤ ਸਿੰਘ ਅਣਖੀ ਆਦਿ ਹਾਜ਼ਰ ਸਨ।
