ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦਾ 16ਵਾਂ ਚੋਣ ਡੈਲੀਗੇਟ ਇਜਲਾਸ ਮੋਗਾ ਵਿਖੇ : ਪੁਰੀ
ਕੋਟਕਪੂਰਾ, 19 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੰਡੀ ਬੋਰਡ ਵਰਕਕਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵੀਰ ਇੰਦਰਜੀਤ ਸਿੰਘ ਪੁਰੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੰਡੀ ਬੋਰਡ ਦੇ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਦਾ 16ਵਾਂ ਡੈਲੀਗੇਟ ਇਜਲਾਸ ਮਿਤੀ 23 ਮਾਰਚ 2025 ਦਿਨ ਐਤਵਾਰ ਨੂੰ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿੱਚ ਸ਼ਹੀਦੀ ਯੋਧਿਆਂ ਦੇ ਪਾਏ ਹੋਏ ਪੂਰਨਿਆਂ ਤੋਂ ਸੇਧ ਲੈ ਕੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਪ੍ਰਤੀ ਲੜਾਈ ਲੜਨ ਦੀ ਪ੍ਰੇਰਨਾ ਮਿਲੇਗੀ, ਇਜਲਾਸ ਵਿੱਚ ਪੰਜਾਬ ਤੇ ਸਾਰੇ ਜਿਲਿਆਂ ਵਿੱਚੋਂ ਤਕਰੀਬਨ 120 ਡੈਲੀਗੇਟ ਸਾਥੀ ਹਿੱਸਾ ਲੈਣਗੇ। ਇਸ ਇਜਲਾਸ ਵਿੱਚ ਪਿਛਲੀ ਟਰਮ ਦਾ ਲੇਖਾ ਜੋਖਾ ਕੀਤਾ ਜਾਵੇਗਾ ਅਤੇ ਅਸਾਰੂ ਢੰਗ ਨਾਲ ਨਵੇਂ ਮੁੱਦਿਆਂ ਤੇ ਬਹਿਸ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੁੱਦੇ ਇਸ ਪ੍ਰਕਾਰ ਹੋਣਗੇ। ਉਹਨਾ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮੰਡੀ ਬੋਰਡ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ, ਰਿਟਾਇਰ ਹੋਏ ਕਰਮਚਾਰੀਆਂ ਦੇ ਡਿਊਜ ਇੱਕ ਮਹੀਨੇ ਦੇ ਅੰਦਰ-ਅੰਦਰ ਦਿਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਮੁਲਾਜ਼ਮਾਂ ਤੋਂ ਵੱਧ ਕੱਟੇ ਈ.ਪੀ.ਐਫ. ਦੇ ਪੈਸੇ ਇੱਕ ਮਹੀਨੇ ਦੇ ਅੰਦਰ-ਅੰਦਰ ਰਿਫੰਡ ਕਰਾਉਣੇ ਆਦਿ ਮੰਗਾਂ ’ਤੇ ਵਿਚਾਰ ਚਰਚਾ ਕਰਕੇ ਪੰਜਾਬ ਦੀ ਨਵੀਂ ਟੀਮ ਦੀ ਚੋਣ ਕੀਤੀ ਜਾਵੇਗੀ।

