ਆਖਿਆ! ਕਿਸਾਨਾ ਨੂੰ ਹਰਿਆਣਾ ਦੀ ਤਰ੍ਹਾਂ 24 ਫਸਲਾਂ ’ਤੇ ਐਮ.ਐਸ.ਪੀ. ਦੇਵੇ ਪੰਜਾਬ ਸਰਕਾਰ
ਕੋਟਕਪੂਰਾ, 27 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਦੀ ਹੋ ਰਹੀ ਕੇਂਦਰ ਸਰਕਾਰ ਨਾਲ ਗੱਲਬਾਤ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜੋ ਬਾਰਡਰ ਤੇ ਕਿਸਾਨਾਂ ਪ੍ਰਤੀ ਪੰਜਾਬ ਸਰਕਾਰ ਦਾ ਰਵਈਆ ਦੇਖਣ ਨੂੰ ਮਿਲਿਆ, ਉਹ ਚਿੰਤਾਜਨਕ ਅਤੇ ਨਿੰਦਨਯੋਗ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਪੁਲਿਸ ਦਾ ਰਵਈਆ ਕਿਸਾਨਾਂ ਪ੍ਰਤੀ ਬਹੁਤ ਮਾੜਾ ਹੈ, ਇਸ ਲਈ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਇਨਾ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿਸਾਨਾਂ ਨਾਲ ਜੋ ਕਰਨਾ ਕਰ ਲੈਣ ਅਤੇ ਇੱਕ ਦੂਜੇ ਪਾਸੇ ਜੋ ਭਾਰਤੀ ਜਨਤਾ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਹੱਥ ਬੰਨ ਕੇ ਆਪਣੇ ਸਰਕਾਰ ਦੌਰਾਨ ਜੇਕਰ ਕਿਸਾਨਾਂ ਦੀਆਂ ਮੰਗਾਂ ਦੀ ਗੱਲ ਕੀਤੀ, ਉਹਨਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਜਸਪਾਲ ਸਿੰਘ ਪੰਜਗਰਾਈ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੱਲਬਾਤ ਕਰਨਾ ਚਾਹੁੰਦੀ ਹੈ, ਜਿਸ ਪ੍ਰਤੀ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਇਸ ਨੂੰ ਛੇਤੀ ਹੀ ਪੂਰਾ ਕੀਤਾ ਜਾਣ ਬਾਰੇ ਕਿਸਾਨਾਂ ਨਾਲ ਮੁੜ ਮੀਟਿੰਗਾਂ ਦਾ ਸਿਲਸਿਲਾ ਚੱਲਦਾ ਰਹੇਗਾ। ਉਹਨਾਂ ਕਿਹਾ ਕਿ ਦੂਸਰੇ ਪਾਸੇ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਜਿਸ ਤਰ੍ਹਾਂ ਰਾਤ ਦੇ ਹਨੇਰੇ ਵਿੱਚ ਉਹਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਧੋਖੇ ਨਾਲ ਉਥੋਂ ਖਦੇੜਨ ਦੀ ਗੱਲ ਸਾਹਮਣੇ ਆਈ। ਉਹਨਾਂ ਕਿਹਾ ਕਿ ਕਿਸਾਨਾਂ ਨਾਲ ਜੋ ਪੰਜਾਬ ਦੀ ਸਰਕਾਰ ਨੇ ਕੀਤਾ, ਉਹ ਬਹੁਤ ਹੀ ਨਿੰਦਣਯੋਗ ਹੈ। ਜਸਪਾਲ ਸਿੰਘ ਪੰਜਗਰਾਈ ਨੇ ਕਿਸਾਨਾਂ ਨਾਲ ਹਮਦਰਦੀ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਚਾਹੇ ਕੇਂਦਰ ਸਰਕਾਰ ਦੀਆਂ ਮੰਗਾਂ ਹੋਣ ਚਾਹੇ ਪੰਜਾਬ ਸਰਕਾਰ ਦੀਆਂ ਮੰਗਾਂ ਹੋਣ ਤੁਰਤ ਪੂਰੀਆਂ ਕਰ ਦੇਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ 5 ਮਿੰਟਾਂ ਵਿੱਚ ਐਮ.ਐਸ.ਪੀ. ਦੇਣ ਵਾਲੇ ਲੋਕ ਅੱਜ ਕਿਸਾਨਾਂ ਨਾਲ ਅੱਤਿਆਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ 24 ਫਸਲਾਂ ਤੇ ਐਮ.ਐਸ.ਪੀ. ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ? ਉਹਨਾਂ ਕਿਹਾ ਕਿ ਹਰਿਆਣਾ ਸਰਕਾਰ 24 ਫਸਲਾਂ ਤੇ ਕਿਸਾਨਾਂ ਨੂੰ ਐਮਐਸਪੀ ਆਪਣੇ ਵੱਲੋਂ ਦੇ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਦੇਣੀ ਬਣਦੀ ਹੈ। ਇਸ ਸਮੇਂ ਉਹਨਾਂ ਨਾਲ ਕ੍ਰਿਸ਼ਨ ਨਾਰੰਗ, ਗਿੰਦਰ ਸਿੰਘ ਰੋਮਾਣਾ, ਹਰਪ੍ਰੀਤ ਸਿੰਘ ਸਿੱਧੂ, ਵਕੀਲ ਸਿੰਘ ਪੰਜਗਰਾਈ, ਨਸੀਬ ਸਿੰਘ ਔਲਖ ਸਮੇਤ ਹੋਰ ਆਗੂ ਵੀ ਹਾਜਰ ਸਨ।

