ਫ਼ਰੀਦਕੋਟ , 7 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੰਡੀ ਬੋਰਡ ਫ਼ਰੀਦਕੋਟ ਵੱਲੋਂ ਪਿੰਡ ਡੱਲੇਵਾਲਾ ਤੋਂ ਸਾਧਾਂਵਾਲਾ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜੋ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਰੁਕਿਆ ਹੋਇਆ ਸੀ। ਇਹ ਸੜਕ ਜਗਾ-ਜਗਾ ਤੋਂ ਟੁੱਟੀ ਪਈ ਸੀ, ਜਿਸ ਕਰਕੇ ਆਮ ਲੋਕਾਂ ਨੂੰ ਰੋਜ਼ਾਨਾ ਲੰਘਣ ਵਿੱਚ ਬਹੁਤ ਜਿਆਦਾ ਮੁਸ਼ਕਿਲ ਆਉਂਦੀ ਸੀ। ਇਸ ਸੜਕ ਦਾ ਕੰਮ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਨੇ ਪਾਰਟੀ ਦੇ ਵਲੰਟੀਅਰਾਂ ਦੀ ਹਾਜਰੀ ਵਿੱਚ ਸ਼ੁਰੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਪਿੰਡ ਡੱਲੇਵਾਲਾ ਤੋਂ ਸਾਧਾਂਵਾਲਾ ਸਮੇਤ ਘੋਨੀਵਾਲਾ, ਚੁੱਘੇ ਅਤੇ ਫਿਰੋਜ਼ਪੁਰ ਰੋਡ ਨੂੰ ਜਾਣ ਵਾਲੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸਾਧਾਂਵਾਲਾ, ਬਿੱਟੂ ਸਿੰਘ ਬਰਾੜ ਘੋਨੀਵਾਲਾ, ਰਾਜਾ ਸਿੰਘ ਸਰਪੰਚ ਘੋਨੀਵਾਲਾ, ਅਮਰੀਕ ਸਿੰਘ ਸਾਧਾਂਵਾਲਾ, ਰਵਦੀਪ ਸਿੰਘ ਘੋਨੀਵਾਲਾ ਆਦਿ ਵੀ ਹਾਜ਼ਰ ਸਨ।