ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਸਕੂਲ ਦੀਆਂ ਵਿਦਿਆਰਥਣਾ ਨੂੰ ਸਕੂਲ ਦੀਆਂ ਅਧਿਆਪਕਾਵਾਂ ਵੱਲੋਂ ਕਾਪੀਆਂ ਅਤੇ ਪੈੱਨ ਵੰਡੇ ਗਏ। ਇਸ ਸਮੇਂ ਸਕੂਲ ਹੈੱਡ ਮਾਸਟਰ ਮਨੀਸ਼ ਛਾਬੜਾ ਨੇ ਇਸ ਪਵਿੱਤਰ ਦਿਹਾੜੇ ਬਾਰੇ ਬੋਲਦਿਆਂ ਕਿਹਾ ਕਿ ਇਹਨਾਂ ਦਿਨਾਂ ਦਾ ਸਾਡੇ ਜੀਵਨ ਵਿੱਚ ਇਸ ਕਰਕੇ ਮਹੱਤਵਪੂਰਨ ਸਥਾਨ ਹੁੰਦਾ ਹੈ ਅਤੇ ਕਿਉਂਕਿ ਇਸ ਦਿਨ ਨੂੰ ਮਨਾਉਣ ਨਾਲ ਬੱਚੀਆਂ ਦੇ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਬੜਾ ਅਹਿਮ ਯੋਗਦਾਨ ਹੁੰਦਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ/ਵਿਦਿਆਰਥਣਾ ਵੀ ਹਾਜ਼ਰ ਸਨ।