ਖੂਨਦਾਨੀਆਂ 55 ਯੂਨਿਟ ਖ਼ੂਨਦਾਨ ਕੀਤਾ
ਮਹਿਲ ਕਲਾਂ,13 ਅਪ੍ਰੈਲ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਪਿੰਡ ਠੁੱਲੀਵਾਲ (ਬਰਨਾਲਾ) ਵਿਖੇ ਗੁਰਦੁਆਰਾ ਕਮੇਟੀ ਜੰਡਸਰ ਸਾਹਿਬ, ਗ੍ਰਾਮ ਪੰਚਾਇਤਾਂ, ਪ੍ਰੈੱਸ ਕਲੱਬ ਮਹਿਲ ਕਲਾਂ ਅਤੇ ਸਮੂਹ ਖ਼ੂਨਦਾਨੀਆਂ ਦੇ ਭਰਵੇੰ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦਾ ਉਦਘਾਟਨ ਕਾਂਗਰਸ ਦੇ ਬਲਾਕ ਪ੍ਰਧਾਨ ਪ੍ਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ, ਹਲਕਾ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ, ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਸਾਂਝੇ ਤੌਰ ਤੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆ ਆਪਣੇ ਵਲੋਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ। ਗੁਰਦੁਆਰਾ ਕਮੇਟੀ ਪ੍ਰਧਾਨ ਜਥੇ: ਗੁਰਸੇਵਕ ਸਿੰਘ ਠੁੱਲੀਵਾਲ, ਹੈੱਡ ਗਰੰਥੀ ਭਾਈ ਪੂਰਨ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆ ਇਸ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਐਨ ਆਰ ਆਈ ਭੁਪਿੰਦਰ ਸਿੰਘ ਠੁੱਲੀਵਾਲ, ਪੰਜਾਬੀ ਲੇਖਿਕਾ ਕਮਲਜੀਤ ਕੌਰ ਗੁੰਮਟੀ, ਜਰਨੈਲ ਸਿੰਘ ਠੁੱਲੀਵਾਲ, ਕੁਮੈਂਟੇਟਰ ਲੱਖਾ ਖਿਆਲੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਮੰਗਤ ਸਿੰਘ ਸਿੱਧੂ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੰਦਿਆ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਖੂਨਦਾਨੀਆਂ ਨੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਨੂੰ 55 ਯੂਨਿਟ ਖ਼ੂਨਦਾਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ, ਖੂਨਦਾਨੀਆਂ, ਵੱਖ-ਵੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਅਣਖੀ, ਕਿਸਾਨ ਆਗੂ ਅਮਰਜੀਤ ਸਿੰਘ ਮਹਿਲ ਖੁਰਦ, ਲਖਵਿੰਦਰ ਸ਼ਰਮਾ, ਹਰਜੀਤ ਸਿੰਘ ਗੋਗੀ, ਗੋਲਡੀ ਜਗਦੇ, ਰਮਨਦੀਪ ਸਿੰਘ ਠੁੱਲੀਵਾਲ, ਮੀਤ ਪ੍ਰਧਾਨ ਗੁਰਦੀਸ਼ ਸਿੰਘ, ਖਜ਼ਾਨਚੀ ਮਲਕੀਤ ਸਿੰਘ, ਮੈਬਰ ਭੋਲਾ ਸਿੰਘ, ਮੇਜਰ ਸਿੰਘ, ਜਸਪਾਲ ਸਿੰਘ ਨੀਲਾ, ਗੁਰਜੀਤ ਸਿੰਘ, ਦਰਸ਼ਨ ਸਿੰਘ ਬਾਠ, ਮਨਪ੍ਰੀਤ ਸਿੰਘ, ਮੇਜਰ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਵਜੀਦਕੇ, ਸੋਨੀ ਮਾਂਗੇਵਾਲ, ਗੁਰਮੁੱਖ ਸਿੰਘ ਹਮੀਦੀ, ਬਲਜੀਤ ਸਿੰਘ ਪੰਡੋਰੀ, ਮੇਘ ਰਾਜ ਜੋਸ਼ੀ, ਜਗਮੋਹਣ ਸ਼ਾਹ ਰਾਏਸਰ, ਡਾ: ਜਗਰਾਜ ਸਿੰਘ ਮੂੰਮ, ਪ੍ਰਦੀਪ ਸਿੰਘ ਲੋਹਗੜ੍ਹ, ਸੁਖਵਿੰਦਰ ਸਿੰਘ ਹੈਰੀ, ਮਨੀ ਸਹੋਤਾ, ਗੁਰਸੇਵਕ ਸਿੰਘ ਦੀਪ ਆਦਿ ਹਾਜ਼ਰ ਸਨ।