ਫ਼ਗਵਾੜਾ 21 ਅਪ੍ਰੈਲ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 20 ਅਪ੍ਰੈਲ 2025 ਦਿਨ ਐਤਵਾਰ ਨੂੰ ਲਾਈਵ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਇੰਜੀ ਸਤਨਾਮ ਸਿੰਘ ਮੱਟੂ,ਬੰਬੜ੍ਹ, ਡਾ.ਦਵਿੰਦਰ ਖੁਸ਼ ਧਾਲੀਵਾਲ, ਤੇਜੀ ਔਜਲਾ, ਸ਼ਮਸ਼ੇਰ ਸਿੰਘ ਮੱਲ੍ਹੀ, ਗੀਤਕਾਰ ਬਲਦੇਵ ਇਕਵੰਨ ਸ਼ਾਮਿਲ ਹੋਏ। ਕਵੀ ਬਖਸ਼ੀਸ਼ ਸਿੰਘ ਸਿੱਧੂ ਨੈੱਟਵਰਕ ਦੀ ਦਿੱਕਤ ਕਰਕੇ ਕਵੀ ਦਰਬਾਰ ਵਿੱਚ ਸ਼ਾਮਿਲ ਨਹੀਂ ਹੋ ਸਕੇ। ਪ੍ਰੋਗਰਾਮ ਦਾ ਆਗਾਜ਼ ਸੰਚਾਲਕ ਮਹਿੰਦਰ ਸੂਦ ਵਿਰਕ ਨੇ ਸ਼ਾਨਦਾਰ ਅੰਦਾਜ਼ ਵਿੱਚ ਕੀਤਾ। ਫਿਰ ਸ਼ਮਸ਼ੇਰ ਸਿੰਘ ਮੱਲ੍ਹੀ ਨੇ ਬਾ-ਕਮਾਲ ਕਵਿਤਾਵਾਂ ਪੇਸ਼ ਕੀਤੀਆਂ ਅਤੇ ਤੇਜੀ ਔਜਲਾ ਨੇ ਸ਼ਾਨਦਾਰ ਕਵਿਤਾਵਾਂ ਪੇਸ਼ ਕੀਤੀਆਂ। ਡਾ.ਦਵਿੰਦਰ ਖੁਸ਼ ਧਾਲੀਵਾਲ ਨੇ ਵੀ ਭਾਵੁਕ ਕਵਿਤਾਵਾਂ ਨਾਲ ਖੂਬ ਸਮਾਂ ਬੰਨ੍ਹਿਆ। ਇੰਜੀ ਸਤਨਾਮ ਸਿੰਘ ਮੱਟੂ,ਬੰਬੜ੍ਹ ਨੇ ਵੀ ਸਕੂਨ ਭਰਪੂਰ ਗੀਤਾਂ ਨਾਲ ਸਰੋਤਿਆਂ ਤੋਂ ਵਾਹ-ਵਾਹ ਖੱਟੀ। ਗੀਤਕਾਰ ਬਲਦੇਵ ਇਕਵੰਨ ਨੇ ਬਹੁਤ ਸੇਧ ਵਰਧਕ ਗੀਤਾਂ ਨਾਲ ਹਾਜ਼ਰੀ ਭਰੀ। ਪ੍ਰੋਗਰਾਮ ਪ੍ਰਬੰਧਕ ਇਕਬਾਲ ਸਿੰਘ ਸਹੋਤਾ ਅਤੇ ਸੰਸਥਾਪਕ ਮਾਨ ਸਿੰਘ ਸੁਥਾਰ ਤੇ ਚੇਅਰਮੈਨ ਮੈਡਮ ਸੀਯਾ ਭਾਰਤੀ ਜੀ ਨੇ ਕਵੀ ਦਰਬਾਰ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ। ਸੰਚਾਲਕ ਸੂਦ ਵਿਰਕ ਨੇ ਅਖ਼ੀਰ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੁਨੇਹਾ ਵੀ ਦਿੱਤਾ।