ਫ਼ਰੀਦਕੋਟ, 21 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਵੀਨੂ ਪ੍ਰਸ਼ਾਦ ਆਈ.ਏ.ਐਸ., ਮੈਂਬਰ ਐਨ.ਆਰ.ਆਈ. ਕਮਿਸ਼ਨਰ ਪਰਿਵਾਰ ਸਮੇਤ ਟਿੱਲਾ ਬਾਬਾ ਫਰੀਦ ਜੀ ਵਿਖੇ ਪੁੱਜ ਕੇ ਮੱਥਾ ਟੇਕਿਆ। ਉਹਨਾਂ ਦੇ ਪਹੁੰਚਣ ਉਪਰੰਤ ਸ੍ਰ. ਸਿਮਰਜੀਤ ਸਿੰਘ ਸੇਖੋਂ ਪ੍ਰੈਜੀਡੈਂਟ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਨੇ ਸੁਆਗਤ ਕੀਤਾ। ਟਿੱਲਾ ਬਾਬਾ ਫਰੀਦ ਜੀ ਦੇ ਗ੍ਰੰਥੀ ਕਰਨੈਲ ਸਿੰਘ ਵੱਲੋਂ ਉਹਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸਿਰਜਕ ਸ੍ਰ. ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਬਾਬਾ ਫਰੀਦ ਜੀ ਦੀ ਜੀਵਨੀ ’ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੀ ਵੀਨੂ ਪ੍ਰਸ਼ਾਦ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਦੇ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦੀ ਇਸ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ ਤੇ ਅੱਜ ਇੱਕ ਵਾਰ ਫਿਰ ਬਾਬਾ ਫਰੀਦ ਨਤਮਸਤਕ ਹੋਣ ਤੇ ਉਹਨਾਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।