ਦਸ਼ਮੇਸ਼ ਡੈਂਟਲ ਕਾਲਜ ਵਿਖੇ ਜਿਲ੍ਹਾ ਪੱਧਰੀ ਜਾਗਰੂਕਤ ਸਮਾਗਮ ਦਾ ਆਯੋਜਨ
ਨਸ਼ਿਆਂ ਖਿਲਾਫ਼ ਜਾਗੂਰਕਤਾ ਲਈ ਸਕਿੱਟਾਂ, ਨਾਟਕ ਦੀ ਪੇਸ਼ਕਾਰੀ
ਨਸ਼ੇ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਜਾਰੀ ਰਹੇਗਾ : ਸੰਧਵਾਂ

ਕੋਟਕਪੂਰਾ, 26 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ, ਉੱਥੇ ਹੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੱਡੀ ਪੱਧਰ ’ਤੇ ਜਾਗਰੂਕਤਾ ਸਰਗਰਮੀਆਂ ਆਰੰਭੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਸਥਾਨਕ ਦਸ਼ਮੇਸ਼ ਡੈਂਟਲ ਕਾਲਜ ਵਿਖੇ ਜਿਲ੍ਹਾ ਪੱਧਰੀ ‘‘ਯੁੱਧ ਨਸ਼ਿਆਂ ਵਿਰੁੱਧ’’ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀਆਂ, ਵੱਖ-ਵੱਖ ਸੰਸਥਵਾਂ ਦੇ ਆਗੂਆਂ ਤੇ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ੇ ਸਾਡੇ ਸਮਾਜ ਅਤੇ ਸਾਡੀ ਨੋਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨਾਲ ਪੂਰੀ ਸਖਤੀ ਨਾਲ ਪੇਸ਼ ਆਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸ ਅਲਾਮਤ ਨੂੰ ਜਾਗਰੂਕਤਾ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਉੱਥੇ ਅਸੀਂ ਚਾਹੇ ਕਿਸੇ ਵਿੱਚ ਧਰਮ ਨੂੰ ਮੰਨਦੇ ਹੋਈਏ, ਉਸ ਧਰਮ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚੋਂ ਨਸ਼ਾਂ ਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਗੁਰਬਾਣੀ ਇਸ ਸਬੰਧ ਵਿੱਚ ਸਾਡਾ ਮਾਰਗ ਦਰਸ਼ਨ ਕਰਦੀ ਹੈ। ਸ੍ਰ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਅਲਾਮਤ ਨੂੰ ਖਤਮ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਪੰਜਾਬ ਸਰਕਾਰ ਉਨ੍ਹਾਂ ਦਾ ਪੂਰੀ ਤਰ੍ਹਾਂ ਸਾਥ ਦੇਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਖੁਦ ਵੀ ਨਸ਼ਿਆਂ ਦੇ ਖਿਲਾਫ ਜਾਗਰੂਕ ਹੋਣ ਤੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੇ ਸਮਾਗਮ ਜਿੱਥੇ ਸਾਨੂੰ ਖੁਦ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਦੇ ਹਨ, ਉੱਥੇ ਹੋਰਨਾਂ ਨੂੰ ਵੀ ਇਸ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਨੋਜਵਾਨੀ ਹੀ ਸਾਡਾ ਸਰਮਾਇਆ ਹੈ ਤੇ ਸਾਡੇ ਸਰਮਾਏ ਨੂੰ ਬਚਾਉਣ ਲਈ ਸਾਨੂੰ ਹਰ ਹੀਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਨਸ਼ਿਆਂ ਤੋਂ ਗ੍ਰਸਤ ਨੋਜਵਾਨਾਂ ਦਾ ਇਲਾਜ ਕਰਕੇ ਕੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣ ਲਈ ਸਰਕਾਰ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਜਾਗੂਰਕਤਾ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਤੇ ਕਾਲਜ ਕਮੇਟੀ ਵੱਲੋਂ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਸ਼ਬਦ ’ਦੇਹ ਸ਼ਿਵਾ ਬਰ ਮੋਹਿ’ ਨਾਲ ਸ਼ਮਾਗਮ ਸ਼ੁਰੂ ਹੋਇਆ। ਇਸ ਮੌਕੇ ਡੀ.ਪੀ.ਆਰ.ਓ. ਅਮਰੀਕ ਸਿੰਘ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਕਰਵਾਇਆ ਗਿਆ। ਨਾਟਕ ਮੰਡਲੀ ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾ, ਬਰਨਾਲਾ ਵੱਲੋਂ ਨਸ਼ਿਆਂ ਖਿਲਾਫ ਨਾਟਕ ‘‘ਨਵੀਂ ਜਿੰਦਗੀ’’ ਦੀ ਸਫਲ ਪੇਸ਼ਕਾਰੀ ਕੀਤੀ ਗਈ। ਦਸ਼ਮੇਸ਼ ਡੈਂਟਲ ਕਾਲਜ ਅਤੇ ਦਸ਼ਮੇਸ਼ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵੀ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਦੀਆਂ ਸਕਿੱਟਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਕਾਲਜ ਦੀ ਪ੍ਰਬੰਧਕੀ ਕਮੇਟੀ ਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਤੋਂ ਇਲਾਵਾ ਜਿਲ੍ਹੇ ਨਾਲ ਸਬੰਧਤ ਅੰਤਰਰਾਸ਼ਟਰੀ ਨਿਸ਼ਾਨੇਬਾਜ ਸਿਫਤ ਕੌਰ ਸਮਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜਿਲ੍ਹਾ ਗਾਇਡੈਂਸ ਕੌਂਸਲਰ ਜਸਬੀਰ ਜੱਸੀ ਨੇ ਨਿਭਾਈ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਮੇਜਰ ਵਰੁਣ ਕੁਮਾਰ, ਜੀ.ਏ. ਮੈਡਮ ਤੁਸ਼ਿਤਾ ਗੁਲਾਟੀ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਲਛਮਣ ਸਿੰਘ ਭਗਤੂਆਣਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਤੇਜ ਸਿੰਘ ਖੋਸਾ, ਡਾਇਰੈਕਟਰ ਦਸ਼ਮੇਸ਼ ਡੈਂਟਲ ਕਾਲਜ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ, ਜਨਰਲ ਸਕੱਤਰ ਜਸਬੀਰ ਸਿੰਘ ਸੰਧੂ, ਐਗਜੈਕਟਿਵ ਕਮੇਟੀ ਮੈਂਬਰ ਗੁਰਮੀਤ ਸਿੰਘ ਢਿੱਲੋਂ, ਡਾ. ਐਸ.ਪੀ.ਐਸ. ਸੋਢੀ ਪ੍ਰਿੰਸੀਪਲ ਦਸ਼ਮੇਸ਼ ਡੈਂਟਲ ਕਾਲਜ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡੀ.ਆਰ.ਓ. ਲਵਪ੍ਰੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਸੁਖਵੰਤ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਹਾਜ਼ਰ ਸਨ।
