ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ 25.73 ਲੱਖ ਦੀ ਲਾਗਤ ਨਾਲ ਕੀਤੇ ਗਏ ਕੰਮਾਂ ਦੇ ਕੀਤੇ ਉਦਘਾਟਨ
ਹਰ ਬੱਚੇ ਨੂੰ ਮਿਆਰੀ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼ : ਸੇਖੋਂ

ਕੋਟਕਪੂਰਾ, 3 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾ ਕੇ ਉਨ੍ਹਾਂ ਦੀ ਕਾਇਆਕਲਪ ਕੀਤੀ ਹੈ, ਜਿਸ ਨਾਲ ਸਕੂਲਾਂ ਦਾ ਪੱਧਰ ਹਰ ਪੱਖੋਂ ਬਹੁਤ ਬਿਹਤਰ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਨਰਸਰੀ ਤੇ ਕੇ ਜੀ ਸਕੂਲ ਫਰੀਦਕੋਟ ਵਿਖੇ 20.48 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦਿਵਾਰੀ ਆਦਿ ਰਿਪੇਅਰ ਅਤੇ ਹੋਰ ਜ਼ਰੂਰੀ ਕੰਮਾਂ ਦਾ ਉਦਘਾਟਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਨਜੀਤਇੰਦਰਪੁਰਾ ਫਰੀਦਕੋਟ ਵਿਖੇ 5.25 ਲੱਖ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਅਤੇ ਚਾਰਦੀਵਾਰੀ ਆਦਿ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਾਹੌਲ ਪ੍ਰਦਾਨ ਕਰਨਗੇ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀ ਵਿੱਦਿਅਕ ਸਹੂਲਤਾਂ ਮਿਲਣ ਲੱਗੀਆਂ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਮੈਰਿਟ ਵਿੱਚ ਉਚ ਸਥਾਨ ਹਾਸਿਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਆਹੁਦਾ ਬਹੁਤ ਉੱਚਾ ਹੈ। ਉਨ੍ਹਾਂ ਦੱਸਿਆ ਕਿ ਸਾਡੇ ਫਰੀਦਕੋਟ ਦੇ ਹੀ ਅਧਿਆਪਕ ਸ.ਅਵਤਾਰ ਸਿੰਘ ਬਰਾੜ੍ਹ ਜੋ ਕਿ ਅਧਿਆਪਕ ਤੋਂ ਬਾਅਦ ਸਿੱਖਿਆ ਮੰਤਰੀ ਵੀ ਬਣੇ, ਜੋ ਸਾਡੇ ਲਈ ਅਤੇ ਸਾਡੀ ਨਵੀਂ ਪੀੜ੍ਹੀ ਲਈ ਬਹੁਤ ਵੱਡੀ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਉਦਾਹਰਨਾਂ ਸਾਡੇ ਬੱਚਿਆਂ ਲਈ ਇਕ ਮਾਰਗਦਰਸ਼ਨ ਸਿੱਧ ਹੁੰਦੀਆਂ ਹਨ, ਜਿਸ ਨਾਲ ਸਾਡੀ ਨਵੀਂ ਪੀੜ੍ਹੀ ਅੱਗੇ ਵਧਣ ਲਈ ਉਤਸ਼ਾਹਿਤ ਹੁੰਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਬੀ.ਪੀ.ਈ.ਓ ਸ.ਜਗਤਾਰ ਸਿੰਘ ਮਾਨ, ਅਮਰਜੀਤ ਸਿੰਘ ਪਰਮਾਰ ਸਿੱਖਿਆ ਕ੍ਰਾਂਤੀ ਹਲਕਾ ਕੋਆਰਡੀਨੇਟਰ, ਗਰਾਂਟਸ ਕੋਆਰਡੀਨੇਟਰ ਰਵੀ ਸ਼ਰਮਾ, ਅਧਿਆਪਕ ਨੀਤੂ ਗੁਪਤਾ, ਰਜਿੰਦਰ ਕੌਰ, ਬਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।

