-ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨੂੰ ਪੂਰਾ ਕੀਤਾ- ਸੇਖੋਂ
ਫ਼ਰੀਦਕੋਟ 3 ਮਈ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਬਹੁਤ ਵੱਡੇ ਪੱਧਰ ਤੇ ਨਿਖ਼ਾਰ ਆਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਰਿੰਦਰਾ ਵਿਖੇ 9.69 ਲੱਖ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਅਤੇ ਹੋਰ ਜ਼ਰੂਰੀ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ ।
ਉਹਨਾਂ ਕਿਹਾ ਕਿ ਬੁਨਿਆਦੀ ਢਾਂਚਾ ਬਹੁਤ ਜਰੂਰੀ ਅਤੇ ਮੁਢਲੀ ਜਰੂਰਤ ਹੁੰਦੀ ਹੈ ਅਤੇ ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀ ਵਿੱਦਿਅਕ ਸਹੂਲਤਾਂ ਮਿਲਣ ਲੱਗੀਆਂ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਮੈਰਿਟ ਵਿੱਚ ਉਚ ਸਥਾਨ ਹਾਸਿਲ ਕਰ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ, ਡਿਪਟੀ ਡੀ.ਈ.ਓ ਸ੍ਰੀ ਪਵਨ ਕੁਮਾਰ, ਬੀ.ਪੀ.ਈ.ਓ ਸ.ਜਗਤਾਰ ਸਿੰਘ ਮਾਨ, ਅਮਰਜੀਤ ਸਿੰਘ ਪਰਮਾਰ ਸਿੱਖਿਆ ਕ੍ਰਾਂਤੀ ਹਲਕਾ ਕੋਆਰਡੀਨੇਟਰ, ਵਕੀਲ ਸਿੰਘ ਮਿਸ਼ਨ ਸਮਰੱਥ ਕੋਆਰਡੀਨੇਟਰ, ਸੋਸ਼ਲ ਮੀਡੀਆ ਜ਼ਿਲ੍ਹਾ ਕੋਆਰਡੀਨੇਟਰ ਸ. ਜਸਵਿੰਦਰ, ਸੁਖਵਿੰਦਰ ਸਿੰਘ ਸਹੋਤਾ ਸੀ.ਐਚ.ਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
