ਕੋਟਕਪੂਰਾ/ਜੈਤੋ, 4 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਿਸ਼ਵ ਪੱਧਰੀ ਮਜਦੂਰ ਦਿਵਸ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਮਜ਼ਦੂਰਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮਜ਼ਦੂਰ ਦਿਵਸ ਹਰ ਸਾਲ ਵਿਸ਼ਵ ਭਰ ਵਿੱਚ ਮਜ਼ਦੂਰਾਂ ਅਤੇ ਮਜ਼ਦੂਰਾਂ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਮਜ਼ਦੂਰਾਂ ਨੂੰ ਸਮਰਪਿਤ ਇਸ ਦਿਨ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਮਕਸਦ ਨਾਲ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਤਾਂ ਜੋ ਸਮਾਜ ਵਿਚ ਮਜ਼ਦੂਰਾਂ ਦਾ ਸਥਾਨ ਮਜ਼ਬੂਤ ਹੋ ਸਕੇ, ਕਿਉਂਕਿ ਕਿਸੇ ਵੀ ਦੇਸ਼ ਦੇ ਵਿਕਾਸ ਵਿੱਚ ਮਜ਼ਦੂਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਮਜ਼ਦੂਰ ਦਿਵਸ ’ਤੇ ਇੱਕ ਛੋਟਾ ਜਿਹਾ ਨਾਟਕ ਪੇਸ਼ ਕਰਕੇ ਉਹਨਾਂ ਦਾ ਸਨਮਾਨ ਕੀਤਾ। ਅਧਿਆਪਕਾਂ ਵਲੋਂ ਇਸ ਵਿਸ਼ੇਸ਼ ਦਿਨ ਉਨ੍ਹਾਂ ਲਈ ਖੇਡਾਂ ਦਾ ਆਯੋਜਨ ਕੀਤਾ ਗਿਆ। ਦਰਜਾਚਾਰ ਦੇ ਕਰਮਚਾਰੀਆਂ ਨੇ ਬੜੇ ਹੀ ਉਤਸ਼ਾਹ ਅਤੇ ਚਾਵਾਂ ਨਾਲ ਖੇਡਾਂ ਵਿੱਚ ਭਾਗ ਲਿਆ ਅਤੇ ਆਪਣੀਆਂ ਛੁਪੀਆਂ ਹੋਈਆਂ ਭਾਵਨਾਵਾਂ ਨੂੰ ਸਭ ਦੇ ਸਾਹਮਣੇ ਪੇਸ਼ ਕੀਤਾ। ਉਸ ਤੋਂ ਬਾਅਦ ਉਨ੍ਹਾਂ ਲਈ ਖਾਣ-ਪੀਣ ਦਾ ਪ੍ਰਬੰਧ ਕੀਤਾ ਅਤੇ ਉਹਨਾਂ ਨੂੰ ਸਕੂਲ ਦੇ ਪ੍ਰਿੰਸੀਪਲ ਵਲੋਂ ਤੋਹਫ਼ੇ ਦੇ ਕੇ ਅਤੇ ਵੱਖ-ਵੱਖ ਤਰ੍ਹਾਂ ਦੇ ਪਛਾਣ ਚਿੰਨ ਨਾਲ ਉਹਨਾਂ ਦਾ ਸਨਮਾਨ ਕੀਤਾ ਗਿਆ।

