ਕੁਲਦੀਪ ਸ਼ਰਮਾ ਅਤੇ ਸਿਮਰਨਜੋਤ ਕੌਰ ਪੰਜਾਬ ਚੋਂ ਚੌਥੇ ਸਥਾਨ ’ਤੇ ; ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ
ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਦੱਸਿਆ ਕਿ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਦੋਨਾਂ ਨੇ 496/500 (99.20%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ ਨੇ 488/500 (97.6%) ਨੇ ਪੰਜਾਬ ਵਿੱਚੋਂ ਬਾਰ੍ਹਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ‘ਤੇ ਡੀ.ਈ.ਓ. (ਸੈਕੰਡਰੀ) ਸ਼੍ਰੀਮਤੀ ਨੀਲਮ ਰਾਣੀ, ਡਿਪਟੀ ਡੀ.ਈ.ਓ. (ਸੈਕੰਡਰੀ) ਪ੍ਰਦੀਪ ਦਿਓੜਾ, ਡੀ.ਈ.ਓ (ਐਸਿੱ) ਸ਼੍ਰੀਮਤੀ ਅੰਜੂ ਬਾਲਾ, ਡਿਪਟੀ ਡੀ.ਈ.ਓ (ਐਸਿੱ) ਪਵਨ ਕੁਮਾਰ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ਼੍ਰੀਮਤੀ ਸੁਚੇਤਾ ਸ਼ਰਮਾ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ, ਨਵਦੀਪ ਕੱਕੜ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਸੋਨੂੰ ਗੁਪਤਾ, ਹਰਵਿੰਦਰ ਸਿੰਘ, ਰਾਜਵਿੰਦਰ ਕੌਰ, ਨਿਸ਼ਾ ਸਿੰਗਲਾ, ਪ੍ਰਦੀਪ ਕੁਮਾਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਕੁਲਦੀਪ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।