ਵਿਦਿਆਰਥਣ ਕਰਮਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿੱਚੋਂ 100/100 ਅੰਕ ਪ੍ਰਾਪਤ ਕੀਤੇ
ਕੋਟਕਪੂਰਾ/ਬਰਗਾੜੀ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਹੰਸ ਰਾਜ ਮੈਮੋਰੀਅਲ ਸੀਨੀ. ਸੈਕੰ: ਸਕੂਲ ਬਾਜਾਖਾਨਾ ਦੀ ਬਾਰ੍ਹਵੀਂ ਸ਼੍ਰੇਣੀ ਸਾਇੰਸ ਅਤੇ ਆਰਟਸ ਗਰੁਪ ਦਾ ਨਤੀਜਾ 100% ਰਿਹਾ। ਸਾਇੰਸ ਗਰੁਪ ਵਿੱਚ ਵਿਦਿਆਰਥਣ ਹਰਮਨਜੋਤ ਕੌਰ ਨੇ 443/500 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਗੁਰਲੀਨ ਕੌਰ ਨੇ 439/500 ਨੰਬਰ ਲੈ ਕੇ ਦੂਜਾ ਅਤੇ ਕੁਲਜਿਦੰਰ ਕੌਰ ਨੇ 434/500 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਇੰਸ ਗਰੁਪ ਦੇ 12 ਵਿਦਿਆਰਥੀ 80% ਤੋਂ ਵੱਧ ਅੰਕ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 70% ਤੋਂ ਵੱਧ ਨੰਬਰ ਲੈ ਕੇ ਆਪਣੀ ਸ਼੍ਰੇਣੀ ਵਿੱਸ ਪਾਸ ਹੋਏ। ਇਸੇ ਤਰ੍ਹਾਂ ਹੀ ਆਰਟਸ ਗਰੁੱਪ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ 442/500 ਲੈ ਕੇ ਸਕੂਲ ਵਿੱਚੋਂ ਪਹਿਲਾ, ਅਨਮੋਲਪ੍ਰੀਤ ਸਿੰਘ ਨੇ 399/500 ਨੰਬਰ ਲੈ ਕੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 384/500 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਕਰਮਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿੱਚੋਂ 100/100 ਅੰਕ ਪ੍ਰਾਪਤ ਕੀਤੇ। ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਨੰਬਰ ਪ੍ਰਾਪਤ ਕੀਤੇ। ਇਸ ਤਰ੍ਹਾਂ ਇਹਨਾਂ ਵਿਦਿਆਰਥੀਆਂ ਨੇ ਆਪਣੇ ਸਕੂਲ, ਮਾਪੇ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਬਾਰ੍ਹਵੀਂ ਸ਼੍ਰੇਣੀ ਵਿੱਚ ਦੋਹਾਂ ਗਰੁੱਪਾਂ ਦੇ ਵਿਦਿਆਰਥੀ ਜਿੰਨਾਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਦਾ ਪ੍ਰਿੰਸੀਪਲ ਸਿਮਰਜੀਤ ਕੌਰ, ਡਾਂ. ਸਮਰਿਤੀ ਸ਼ਰਮਾ ਅਤੇ ਬਾਕੀ ਸਟਾਫ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਨਮਾਨ ਕੀਤਾ। ਚੇਅਰਮੈਨ ਦਰਸ਼ਨਪਾਲ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉਚੇਰੇ ਭਵਿੱਖ ਲਈ ਕਾਮਨਾ ਕੀਤੀ।