ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਣਾਇਆ ਜਾ ਰਿਹਾ ਮਜਬੂਤ :ਵਿਧਇਕ ਅਮੋਲਕ ਸਿੰਘ
ਵਿਧਾਇਕ ਅਮੋਲਕ ਸਿੰਘਨੇ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਕਰਕੇ ਹਰੇਕ ਨਾਗਰਿਕ ਤੱਕ ਮਿਆਰੀ ਸਿੱਖਿਆ ਪਹੁੰਚਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕਰਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜੈਤੋ ਪਿੰਡ ਵਿਖੇ 14.91 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੁਦੋ ਪੱਤੀ 5 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 3 ਵਿਖੇ 20.92 ਲੱਖ ਅਤੇ ਸਰਕਾਰੀ ਹਾਈ ਸਕੂਲ ਚੈਨਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸਕੂਲ ਮੁਖੀ ਅਤੇ ਅਧਿਆਪਕ ਵੀ ਹਾਜ਼ਰ ਸਨ।