ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ
ਕੋਟਕਪੂਰਾ, 12 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਹੇਠ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਬਲਾਕ ਪੱਧਰੀ ਟ੍ਰੇਨਿੰਗ ਕੈਪ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਦੇ ਦਫ਼ਤਰ ਫ਼ਰੀਦਕੋਟ ਵਿਖੇ 02-07-2025 ਤੱਕ ਸਫਲਤਾਪੂਰਵਕ ਲਾਏ ਜਾਣਗੇ। ਇਹ ਜਾਣਕਾਰੀ ਨੱਥਾ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੇਨਿੰਗ ਕੈਪਾਂ ਵਿੱਚ ਬਲਾਕ ਫ਼ਰੀਦਕੋਟ ਦੀਆਂ 118 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਮਾਸਟਰ ਰਿਸੋਰਸ ਪਰਸਨ ਤੇਜਿੰਦਰ ਕੌਰ ਅਤੇ ਪਵਨ ਕੁਮਾਰੀ ਦੀ ਦੇਖ-ਰੇਖ ਹੇਠ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਚੁਣੇ ਗਏ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਵੱਲੋਂ ਪਿੰਡ ਪੱਧਰ ਉੱਪਰ ਵੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਗਨਰੇਗਾ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸਿੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਆਦਿ ਦੇ ਆਏ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਸੁਪਰਡੈਂਟ, ਰਾਜੀਵ ਚੋਹਾਨ ਲੇਖਾਕਾਰ, ਦਲਜੀਤ ਸਿੰਘ ਪੰਚਾਇਤ ਅਫਸਰ, ਗੁਰਜੰਟ ਸਿੰਘ ਐਸ.ਈ.ਪੀ.ਓ., ਰਵਿੰਦਰ ਕੌਰ ਸਟੈਨੋ, ਵੀਰਪਾਲ ਕੋਰ ਏ.ਪੀ.ਓ., ਲਖਵਿੰਦਰ ਸਿੰਘ ਈ-ਪੰਚਾਇਤ ਅਪਰੇਟਰ ਆਦਿ ਵੀ ਹਾਜ਼ਰ ਸਨ।