
ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੀ.ਬੀ.ਐਸ.ਈ. ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵੱਲੋਂ ਔਨਲਾਈਨ ਵਿਦਿਆਰਥੀ, ਅਧਿਆਪਕਾਂ ਅਤੇ ਮਾਪਿਆਂ ਨੇ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ। ਚੱਲ ਰਹੀਆਂ ਗਰਮੀ ਦੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਵੱਲੋਂ ਆਨਲਾਈਨ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵਧ-ਚੜ੍ਹ ਕੇ ਭਾਗ ਲਿਆ। ਯੋਗਾ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਆਸਨਾਂ ਅਤੇ ਪ੍ਰਣਾਇਮਾਂ ਦੇ ਅਭਿਆਸ ਕੀਤੇ। ਮਾਪਿਆਂ ਨੇ ਵੀ ਆਪਣੇ ਬੱਚਿਆਂ ਦੇ ਨਾਲ ਯੋਗਾ ਕਰਕੇ ਇਸ ਕਾਰਜ ਨੂੰ ਸਫ਼ਲ ਬਣਾਇਆ। ਅਧਿਆਪਕਾਂ ਨੇ ਯੋਗਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗਾ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਕਾਰੀ ਹੈ, ਸਗੋਂ ਮਾਨਸਿਕ ਸ਼ਾਂਤੀ ਲਈ ਵੀ ਅਤਿਅੰਤ ਜ਼ਰੂਰੀ ਹੈ। ਇਸ ਸੈਸ਼ਨ ਰਾਹੀਂ ਵਿਦਿਆਰਥੀਆਂ ਨੂੰ ਨਿੱਤ ਨਵੇਂ ਆਸਨ ਸਿੱਖਣ ਨੂੰ ਮਿਲੇ ਅਤੇ ਉਨ੍ਹਾਂ ਦੇ ਜੀਵਨ ਵਿੱਚ ਯੋਗਾ ਨੂੰ ਰੋਜ਼ਾਨਾ ਅਭਿਆਸ ਬਣਾਉਣ ਲਈ ਉਤਸਾ਼ਹਿਤ ਕੀਤਾ ਗਿਆ। ਇਸ ਦੇ ਨਾਲ ਹੀ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਦੁਆਰਾ ਬੱਚਿਆਂ ਨੂੰ ਦੱਸਿਆ ਗਿਆ ਕਿ ਰੋਜ਼ਾਨਾ ਕਸਰਤ ਅਤੇ ਯੋਗਾ ਕਰਨ ਨਾਲ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ, ਕਿਉਂਕਿ ਤੰਦਰੁਸਤ ਸਰੀਰ ਹੀ ਇੱਕ ਚੰਗੇ ਸਮਾਜ ਦੀ ਨੀਂਹ ਰੱਖ ਸਕਦਾ ਹੈ। ਇਸ ਲਈ ਅਧਿਆਪਕਾਂ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਦੇ ਨਾਲ ਨਾਲ ਪੋਸ਼ਟਿਕ ਆਹਾਰ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਮਾਪਿਆਂ ਅਤੇ ਅਧਿਆਪਕਾਂ ਨੇ ਸਕੂਲ ਪ੍ਰਬੰਧਨ ਦੀ ਇਸ ਉਪਰਾਲੇ ਦੀ ਸਾਰ੍ਹਾਹਨਾ ਕੀਤੀ। ਮਾਪਿਆਂ ਨੇ ਇਸ ਸੈਸ਼ਨ ਦਾ ਆਨੰਦ ਲੈਂਦੇ ਹੋਏ ਕਿਹਾ ਕਿ ਅਜੋਕੇ ਰੁਝਾਨ ਭਰੇ ਸਮੇਂ ਵਿੱਚ ਅਜਿਹੇ ਸਿਹਤ ਸਬੰਧੀ ਉਪਰਾਲੇ ਕਰਨੇ ਬਹੁਤ ਹੀ ਸ਼ਲਾਘਾਯੋਗ ਕਾਰਜ ਹਨ।