ਕੋਟਕਪੂਰਾ, 27 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਵਿਖੇ ਸਮੂਹ ਸੰਗਤਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਪਿਛਲੇ ਛੇ ਸਾਲਾਂ ਤੋਂ ਹਫ਼ਤਾਵਾਰੀ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਲੜੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 29 ਜੂਨ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਦੱਸਿਆ ਕਿ ਇਸ ਦਿਨ ਪਹਿਲਾ ਸਵੇਰੇ 8:15 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 9:15 ਵਜੇ ਤੱਕ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਬਲਜੀਤ ਸਿੰਘ ਜੀ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨਾਲ ਗੁਰ ਇਤਿਹਾਸ ਦੀਆਂ ਵਿਚਾਰਾਂ ਹੋਣਗੀਆ। ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਣਗੇ। ਅਖ਼ੀਰ ਵਿੱਚ ਸਭਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ।