ਦੋਸ਼ੀਆਂ ਪਾਸੋ ਚੋਰੀ ਕੀਤੀ ਨਗਦੀ ਅਤੇ ਗਹਿਣੇ ਵੀ ਕੀਤੇ ਬਰਾਮਦ : ਡੀਐਸਪੀ
ਦੋਸ਼ੀਆਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ
ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਚਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਸੀ.ਆਈ.ਏ. ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀ.ਐਸ.ਪੀ. ਜੈਤੋ ਮਨੋਜ ਕੁਮਾਰ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜਿਲਾ ਪਟਿਆਲਾ) ਅਤੇ ਸੰਨੀ ਪੁੱਤਰ ਮਾਘੀ ਰਾਮ ਵਾਸੀ ਸ਼ਾਹਬਾਦ (ਜਿਲਾ ਕੁਰੂਕਸ਼ੇਤਰ, ਹਰਿਆਣਾ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਵੱਲੋਂ ਚੋਰੀ ਕੀਤੇ ਗਹਿਣੇ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਉਹਨਾ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਕ੍ਰਿਮੀਨਲ ਪਿਛੋਕੜ ਦੇ ਹਨ, ਇਹਨਾ ਦੇ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਬਰਨਾਲਾ, ਸੰਗਰੂਰ ਅਤੇ ਐਸ.ਬੀ.ਐਸ ਨਗਰ) ਅੰਦਰ ਮੁਕੱਦਮੇ ਦਰਜ ਹਨ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਚੋਰ ਗਿਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਇਹਨਾ ਵੱਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੀ ਗਈ ਸੀ। ਜਿਸ ਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇਟੈਲੀਜੈਸ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਦੌਰਾਨ ਸਫਲਤਾ ਹਾਸਿਲ ਕਰਦੇ ਹੋਏ ਇਸ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 85 ਮਿਤੀ 24.06.2025 ਅਧੀਨ ਧਾਰਾ 305/331(3) ਬੀ.ਐਨ.ਐਸ. ਦਰਜ ਰਜਿਸਟਰ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦੇ ਮੈਂਬਰ ਪਿੰਡਾਂ ਵਿੱਚ ਸਮਾਨ ਵੇਚਣ ਦੇ ਬਹਾਨੇ ਦਾਖਲ ਹੋ ਕੇ ਘਰਾਂ ਦੀ ਰੈਕੀ ਕਰਦੇ ਸਨ ਅਤੇ ਜਦੋਂ ਉਹਨਾਂ ਨੂੰ ਕਿਸੇ ਘਰ ਵਿੱਚ ਪਰਿਵਾਰਕ ਮੈਂਬਰ ਦੀ ਗੈਰਮੌਜੂਦਗੀ ਦਾ ਪਤਾ ਲੱਗਦਾ, ਤਾਂ ਇਹਨਾ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਦਾ ਸੀ। ਮਨੋਜ ਕੁਮਾਰ ਡੀ.ਐਸ.ਪੀ(ਸ:ਡ) ਜੈਤੋ ਨੇ ਦੱਸਿਆ ਕਿ ਇਹਨਾ ਦੇ ਦੂਸਰੇ ਸਾਥੀਆਂ ਦੀ ਭਾਲ ਵੀ ਜਾਰੀ ਹੈ, ਉਹਨਾ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ।ਗ੍ਰਿਫਤਾਰ ਦੌਸ਼ੀਆਂ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨਲੜੀ ਨੰ. ਦੋਸ਼ੀ ਦਾ ਵੇਰਵਾ ਪਹਿਲਾ ਦਰਜ ਮੁਕੱਦਮੇ 1) ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜਿਲਾ ਪਟਿਆਲਾ)।1. ਮੁਕੱਦਮਾ ਨੰਬਰ 66 ਮਿਤੀ 09.11.2014 ਅ/ਧ 394, 395, 342, 148, 149 ਆਈ.ਪੀ.ਸੀ ਥਾਣਾ ਕੱਠਗੜ੍ਹ (ਐਸ.ਬੀ.ਐਸ ਨਗਰ)।2. ਮੁਕੱਦਮਾ ਨੰਬਰ 74 ਮਿਤੀ 29.05.2019 ਅ/ਧ 379, 411 ਆਈ.ਪੀ.ਸੀ ਥਾਣਾ ਦਿੜਬਾ (ਸੰਗਰੂਰ)।2) ਸੰਨੀ ਪੁੱਤਰ ਮਾਘੀ ਰਾਮ ਵਾਸੀ ਕੁਰੂਕਸ਼ੇਤਰ (ਹਰਿਆਣਾ)1. ਮੁਕੱਦਮਾ ਨੰਬਰ 58 ਮਿਤੀ 24.09.2024 ਅ/ਧ 305(ਏ), 238 ਬੀ.ਐਨ.ਐਸ ਥਾਣਾ ਮਹਿਲ ਕਲਾ (ਬਰਨਾਲਾ)2. ਮੁਕੱਦਮਾ ਨੰਬਰ 73 ਮਿਤੀ 03.10.2024 ਅ/ਧ 25 ਅਸਲਾ ਐਕਟ, 310(4), 310(5), 112, 317(2) ਬੀ.ਐਨ.ਐਸ ਥਾਣਾ ਰੁੜਕੇ ਕਲਾ (ਬਰਨਾਲਾ)ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।