ਐਸ.ਐਸ.ਪੀ. ਵੱਲੋਂ ਰਿਟਾਇਰ ਹੋ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਹਨਾ ਦੀਆਂ ਬੇਮਿਸਾਲ ਸੇਵਾਵਾਂ ਲਈ ਵਧਾਈ ਦਿੱਤੀ
ਰਿਟਾਇਰ ਹੋਣ ਵਾਲੇ ਕਰਮਚਾਰੀਆਂ ਨੂੰ ਵਿਦਾ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕੀਤੀ ਫੁੱਲਾਂ ਦੀ ਵਰਖਾ

ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਅੱਜ ਪੁਲਿਸ ਲਾਈਨ ਫਰੀਦਕੋਟ ਵਿਖੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕਰਕੇ ਜ਼ਿਲ੍ਹਾ ਫਰੀਦਕੋਟ ਵਿੱਚ ਆਪਣੀਆਂ ਸੇਵਾਵਾਂ ਦੇਣ ਤੋਂ ਬਾਅਦ ਇਸ ਮਹੀਨੇ ਵਿੱਚ ਸੇਵਾਮੁਕਤ ਹੋਏ ਡਿਪਟੀ ਸੁਪਰਡੈਟ ਆਫ ਪੁਲਿਸ (ਹੋਮਿਸਾਈਡ ਐਂਡ ਫੌਰੇਂਸਿਕ) ਰਾਜ ਕੁਮਾਰ ਅਤੇ ਹੋਰ ਤਿੰਨ ਪੁਲਿਸ ਕਰਮਚਾਰੀਆਂ ਨੂੰ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਣ ਵਾਲੇ ਹੋਰ ਕਰਮਚਾਰੀਆਂ ਵਿੱਚ ਥਾਣੇਦਾਰ ਸਰਬਜੀਤ ਸਿੰਘ, ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਤੇ ਸਹਾਇਕ ਥਾਣੇਦਾਰ ਰਤਨ ਲਾਲ ਸ਼ਾਮਲ ਸਨ। ਇਹ ਸਮਾਰੋਹ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਮਨਾਇਆ ਗਿਆ, ਜਿਨ੍ਹਾਂ ਨੇ ਰਿਟਾਇਰ ਹੋ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬੇਮਿਸਾਲ ਸੇਵਾਵਾਂ ਲਈ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ। ਉਹਨਾਂ ਕਿਹਾ ਕਿ “ਇਹ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੌਰਾਨ ਕਈ ਮੁਸ਼ਕਿਲ ਪਲਾਂ ’ਚ ਹੌਂਸਲੇ ਨਾਲ ਡਟੇ ਰਹੇ ਅਤੇ ਪੰਜਾਬ ਦੀ ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਰੱਖਿਆ ਲਈ ਆਪਣੀ ਡਿਊਟੀ ਨੂੰ ਪ੍ਰਾਥਮਿਕਤਾ ਦਿੱਤੀ। ਉਨ੍ਹਾਂ ਦੀ ਸੇਵਾ ਸਦਾ ਯਾਦਗਾਰ ਰਹੇਗੀ। ਇਸ ਮੌਕੇ ਡਿਪਟੀ ਸੁਪਰਡੈਟ ਆਫ ਪੁਲਿਸ (ਹੋਮਿਸਾਈਡ ਐਂਡ ਫੌਰੇਂਸਿਕ) ਰਾਜ ਕੁਮਾਰ ਨੇ ਕਿਹਾ ਕਿ ਉਹ ਆਪਣੀ ਪੁਲਿਸ ਸੇਵਾ ਦੌਰਾਨ ਮਿਲੇ ਤਜਰਬਿਆਂ, ਚੁਣੌਤੀਆਂ ਅਤੇ ਸਫਲਤਾਵਾਂ ਨੂੰ ਸਦਾ ਯਾਦ ਰੱਖਣਗੇ। ਉਨ੍ਹਾਂ ਨੇ ਐਸ.ਐਸ.ਪੀ. ਅਤੇ ਫਰੀਦਕੋਟ ਪੁਲਿਸ ਪਰਿਵਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸੇਵਾ ਨੂੰ ਸਨਮਾਨਤ ਕਰਕੇ ਇਹ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ। ਉਨ੍ਹਾਂ ਇਸ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ “ਜਦੋਂ ਅਸੀਂ ਆਪਣੀ ਡਿਊਟੀ ਨੂੰ ਸੇਵਾ ਭਾਵ ਅਤੇ ਤਹਿ ਦਿਲੋਂ ਨਿਭਾਉਂਦੇ ਹਾਂ, ਤਾਂ ਉਹ ਸੇਵਾ ਯਾਦਗਾਰ ਬਣ ਜਾਂਦੀ ਹੈ। ਸਮਾਰੋਹ ਦੇ ਅੰਤ ਵਿੱਚ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਿਕ) ਫਰੀਦਕੋਟ ਅਤੇ ਸੰਦੀਪ ਕੁਮਾਰ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਸੇਵਾ ਮੁਕਤ ਹੋ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯਾਦਗਾਰੀ ਮੋਮੈਂਟੋ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸਦੇ ਨਾਲ ਹੀ ਰਿਟਾਇਰਮੈਂਟ ਹੋਣ ਵਾਲੇ ਕਰਮਚਾਰੀਆਂ ਨੂੰ ਵਿਦਾ ਕਰਦਿਆਂ ਪੁਲਿਸ ਅਧਿਕਾਰੀਆ ਵੱਲੋਂ ਫੁੱਲਾ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਿਕ) ਫਰੀਦਕੋਟ, ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਚਰਨਜੀਵ ਲਾਬਾ ਡੀ.ਐਸ.ਪੀ (ਐਨ.ਡੀ.ਪੀ.ਐਸ) ਫਰੀਦਕੋਟ, ਅਰੁਣ ਮੁੰਡਨ, ਡੀ.ਐਸ.ਪੀ. (ਡੀ) ਫਰੀਦਕੋਟ, ਰਾਜਨ ਪਾਲ ਡੀ.ਐਸ.ਪੀ(ਸੀ. ਐਡ ਡਬਲਿਊ) ਫਰੀਦਕੋਟ, ਜਗਤਾਰ ਸਿੰਘ ਡੀ.ਐਸ.ਪੀ ਸਮੇਤ ਹੋਰ ਵੀ ਪੁਲਿਸ ਅਧਿਕਾਰੀ ਅਤੇ ਥਾਣਿਆਂ ਦੇ ਕਰਮਚਾਰੀ ਵੀ ਹਾਜਰ ਸਨ।