ਫ਼ਰੀਦਕੋਟ, 2 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਟਿੱਲਾ ਬਾਬਾ ਫ਼ਰੀਦ ਜੀ ਵਿਖੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਕੇਸਗੜ੍ਹ ਸਾਹਿਬ ਤੇ ਕਾਰਜਕਾਰੀ ਜੱਥੇਦਾਰ ਅਕਾਲ ਤਖ਼ਤ ਸਾਹਿਬ ਜੀ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਉਹਨਾਂ ਦੇ ਪਹੁੰਚਣ ਤੇ ਸਰਦਾਰ ਸਿਮਰਜੀਤ ਸਿੰਘ ਸੇਖੋਂ ਪ੍ਰੈਜੀਡੈਂਟ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਨੇ ਉਹਨਾਂ ਦਾ ਸੁਆਗਤ ਕੀਤਾ। ਟਿੱਲਾ ਬਾਬਾ ਫਰੀਦ ਜੀ ਦੇ ਗ੍ਰੰਥੀ ਬਲਰਾਜ ਸਿੰਘ ਜੀ ਵੱਲੋਂ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸਿਰਜਕ ਸ੍ਰ. ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਬਾਬਾ ਫਰੀਦ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰਨੀ ਗੁਰਇੰਦਰ ਕੋਰ ਮੈਬਰ ਐੱਸ. ਜੀ. ਪੀ. ਸੀ., ਸ੍ਰ. ਇਕਬਾਲ ਸਿੰਘ ਧਾਲੀਵਾਲ ਅਤੇ ਸ੍ਰ. ਸੁਖਦੇਵ ਸਿੰਘ ਵੀ ਮੌਜੂਦ ਸਨ। ਜੱਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਦੇ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦੀ ਇਸ ਪਵਿੱਤਰ ਨਗਰੀ ਵਿਖੇ ਆਉਣ ਦਾ ਮੌਕਾ ਮਿਲਿਆ ਤੇ ਉਹ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈ ਪਾਏ।