ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਸਹਿਯੋਗ ਨਾਲ਼ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨੇ ਬੂਟੇ ਲਾਏ ਇਸ ਤੋਂ ਇਲਾਵਾ ਪ੍ਰਧਾਨ ਬਾਰ ਐਸੋਸੀਏਸ਼ਨ ਫਰੀਦਕੋਟ ਅਤੇ ਐੱਲ.ਏ.ਡੀ.ਸੀ.ਐੱਸ. ਵਕੀਲ ਸਾਹਿਬਾਨਾਂ ਨੇ ਵੀ ਬੂਟੇ ਲਾਏ। ਇਸ ਮੌਕੇ ਤਕਰੀਬਨ 500 ਤੋਂ ਵੱਧ ਬੂਟੇ ਮਾਨਯੋਗ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਵੱਲੋਂ ਆਮ ਜਨਤਾ ਨੂੰ ਵੰਡੇ ਗਏ ਤਾਂ ਜੋ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਦੀਕੀ ਢੁਕਵੀਆਂ ਥਾਂਵਾਂ ਉੱਤੇ ਇਹ ਬੂਟੇ ਲਾ ਕੇ ਧਰਤੀ ਨੂੰ ਹਰਿਆ-ਭਰਿਆ ਰੱਖਣ ਵਿੱਚ ਆਪਣਾ-ਆਪਣਾ ਯੋਗਦਾਨ ਪਾਉਣ। ਕੋਰਟ ਕੰਪਲੈਕਸ, ਜੈਤੋ ਵਿਖੇ ਵੀ ਸਬ ਡਿਵੀਜ਼ਨਲ ਮੈਜਿਸਟ੍ਰੇਟ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਜੈਤੋ ਅਤੇ ਵਕੀਲ ਸਾਹਿਬਾਨਾਂ ਵੱਲੋਂ ਵੀ ਕੋਰਟ ਕੰਪਲੈਕਸ ਜੈਤੋ ਵਿਖੇ ਬੂਟੇ ਲਾਏ ਗਏ ਤਾਂ ਜੋ ਧਰਤੀ ਦੀ ਵੱਧ ਰਹੀ ਤਪਸ਼ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਿਆ ਜਾ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਨੇ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸਾਂਭ-ਸੰਭਾਲ਼ ਦਾ ਪ੍ਰਣ ਲਿਆ ਕਿ ਉਹ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸੰਭਾਲ਼ ਕਰਨਗੇ ਅਤੇ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ ਤਾਂ ਜੋ ਆਉਣ ਵਾਲ਼ੀਆਂ ਪੀੜ੍ਹੀਆਂ ਲਈ ਸਾਫ ਹਵਾ, ਪਾਣੀ ਅਤੇ ਧਰਤੀ ਨੂੰ ਬਚਾਇਆ ਜਾ ਸਕੇ।