ਕੋਟਕਪੂਰਾ, 11 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਡੀਸ਼ਨਲ ਸੈਸ਼ਨ ਜੱਜ ਕਿਰਨਬਾਲਾ ਦੀ ਅਦਾਲਤ ਫ਼ਰੀਦਕੋਟ ਨੇ ਤਕਰੀਬਨ ਸਾਢੇ ਪੰਜ ਸਾਲ ਪੁਰਾਣੇ ਇੱਕ ਐਨ.ਡੀ.ਪੀ.ਐਸ. ਐਕਟ ਕੇਸ ਦਾ ਫੈਸਲਾ ਸੁਣਾਉਂਦਿਆਂ ਪਿੰਡ ਰੱਤੀਰੋੜੀ ਅਤੇ ਫਰੀਦਕੋਟ ਦੇ ਦੋ ਵਿਅਕਤੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਜੁਰਮ ਸਾਬਤ ਨਾ ਹੋਣ ’ਤੇ ਬਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਫਰੀਦਕੋਟ ਪੁਲਸ ਵੱਲੋਂ 12 ਸਤੰਬਰ 2019 ਨੂੰ ਗਸ਼ਤ ਦੌਰਾਨ ਹਰਪਿੰਦਰ ਸਿੰਘ ਅਤੇ ਪ੍ਰੇਮ ਸਿੰਘ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਸੀ, ਜਿਸ ’ਤੇ ਸਫਾਈ ਕਰਤਾ ਦੇ ਵਕੀਲ ਮਨਦੀਪ ਚਾਨਣਾ ਅਤੇ ਵਿਪਨ ਤਾਯਲ ਵੱਲੋਂ ਪੂਰੀ ਤਨਦੇਹੀ ਨਾਲ ਕੇਸ ਦੀ ਪੈਰਵਾਈ ਕਰਦਿਆਂ ਹਰਪਿੰਦਰ ਸਿੰਘ ਅਤੇ ਪ੍ਰੇਮ ਸਿੰਘ ਦਾ ਬੇਗੁਨਾਹੀ ਦਾ ਪੁਖਤਾ ਸਬੂਤ ਅਦਾਲਤ ਵਿੱਚ ਪੇਸ਼ ਕੀਤਾ। ਸਾਢੇ ਪੰਜ ਸਾਲ ਦੀ ਲੰਬੀ ਸੁਣਵਾਈ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਹਰਪਿੰਦਰ ਸਿੰਘ ਅਤੇ ਪ੍ਰੇਮ ਸਿੰਘ ਦੇ ਵਕੀਲ ਮਨਦੀਪ ਚਾਨਣਾ ਅਤੇ ਵਿਪਨ ਤਾਯਲ ਦੀਆਂ ਦਲੀਲਾਂ ਸੁਣਨ ਉਪਰੰਤ ਹਰਪਿੰਦਰ ਸਿੰਘ ਅਤੇ ਪ੍ਰੇਮ ਸਿੰਘ ਖਿਲਾਫ ਕੋਈ ਪੁਖਤਾ ਸਬੂਤ ਨਾ ਮਿਲਣ ’ਤੇ ਬਰੀ ਕਰਨ ਦਾ ਹੁਕਮ ਸੁਣਾਇਆ ਹੈ।