ਫਰੀਦਕੋਟ 13 ਜੁਲਾਈ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਉਣ ਨਾਲ ਪੰਜਾਬ ‘ਚ ਭਾਜਪਾ ਦਾ ਅਧਾਰ ਹੋਰ ਵੀ ਮਜ਼ਬੂਤ ਹੋਵੇਗਾ। ਅਸ਼ਵਨੀ ਕੁਮਾਰ ਸ਼ਰਮਾ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਿਅਕਤੀ ਹਨ। ਇਸ ਕਰਕੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਡਲ ਪ੍ਰਧਾਨ ਅਤੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਆਪਣੇ ਗ੍ਰਹਿ ਬਰਗਾੜੀ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅਸ਼ਵਨੀ ਕੁਮਾਰ ਸ਼ਰਮਾ ਪਾਰਟੀ ਪ੍ਰਤੀ ਬਹੁਤ ਹੀ ਇਮਾਨਦਾਰ ਸਾਊ ਸੁਭਾਅ ਅਤੇ ਹਰ ਇਕ ਨੂੰ ਖਿੜੇ ਮੱਥੇ ਮਿਲਣ ਵਾਲੇ ਵਿਅਕਤੀ ਹਨ। ਪਾਰਟੀ ਵੱਲੋਂ ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਲਈ ਵਰਦਾਨ ਸਾਬਤ ਹੋਵੇਗੀ। ਅਸ਼ਵਨੀ ਸ਼ਰਮਾ ਦੀ ਨਿਯੁਕਤੀ ਤੇ ਮੰਡਲ ਬਰਗਾੜੀ ਦੇ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ, ਜਸਵਿੰਦਰ ਕੌਰ, ਸੰਤਸ ਰਾਣੀ, ਆਤਮਾ ਰਾਮ, ਜਗਸੀਰ ਸਿੰਘ, ਲਖਵੀਰ ਸਿੰਘ ਪੰਚ, ਗੁਰਪ੍ਰੀਤ ਸਿੰਘ ਚਹਿਲ, ਰੁਲਦੂ ਸਿੰਘ, ਗਿੰਦਰ ਸਿੰਘ ਰੋਮਾਣਾ ਆਦਿ ਹਾਜ਼ਰ ਸਨ।