ਪੁਲਿਸ ਜਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ : ਐੱਸ.ਪੀ.
ਕੋਟਕਪੂਰਾ, 13 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿੱਤੀ ਬਣਾਈ ਰੱਖਣ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਲਈ ਕੋਟਕਪੂਰਾ ਵਿਖੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਮਨਵਿੰਦਰਬੀਰ ਸਿੰਘ ਐਸ.ਪੀ. ਫਰੀਦਕੋਟ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾ ਨਾਲ ਜਤਿੰਦਰ ਸਿੰਘ ਡੀ.ਐਸ.ਪੀ ਕੋਟਕਪੂਰਾ, ਸੰਜੀਵ ਕੁਮਾਰ ਡੀ.ਐਸ.ਪੀ. (ਲਿਟੀਗੇਸ਼ਨ ਐਡ.ਸੀ.ਐਂਡ ਡਬਲਿਊ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ, ਪੀ.ਸੀ.ਆਰ. ਪਾਰਟੀਆਂ ਅਤੇ 150 ਦੇ ਕਰੀਬ ਪੁਲਿਸ ਕਰਮਚਾਰੀਆਂ ਮੌਜੂਦ ਸਨ। ਇਹ ਫਲੈਗ ਮਾਰਚ ਕੋਟਕਪੂਰਾ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ਅਤੇ ਸ਼ਹਿਰ ਦੀਆਂ ਭੀੜ ਭਾੜ ਵਾਲੀਆਂ ਥਾਂਵਾਂ ਅਤੇ ਬਾਜ਼ਾਰਾਂ ਵਿੱਚ ਕੀਤਾ ਗਿਆ। ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨਾ ਅਤੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਗਤੀਵਿਧੀ ਕਰਨ ਤੋਂ ਰੋਕਣਾ ਸੀ। ਇਸ ਮੌਕੇ ਮਨਵਿੰਦਰ ਬੀਰ ਸਿੰਘ ਐਸ.ਪੀ. ਨੇ ਦੱਸਿਆ ਕਿ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਪਬਲਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਫਲੈਗ ਮਾਰਚ ਦਾ ਉਦੇਸ਼ ਲੋਕਾਂ ਵਿੱਚ ਭਰੋਸਾ ਹੋਰ ਮਜਬੂਤ ਕਰਨਾ ਅਤੇ ਸ਼ਹਿਰ ਵਿੱਚ ਅਮਨ ਕਾਇਮ ਰੱਖਣਾ ਹੈ। ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦੇਣ।